Home » ਧਾਰਮਿਕ » ਇਤਿਹਾਸ » “ਸਫ਼ਰ-ਏ-ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦੇ ਤਹਿਤ ਅੱਠਵਾਂ ਲੜੀਵਾਰ ਸਮਾਗਮ ਕਰਵਾਇਆ

“ਸਫ਼ਰ-ਏ-ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦੇ ਤਹਿਤ ਅੱਠਵਾਂ ਲੜੀਵਾਰ ਸਮਾਗਮ ਕਰਵਾਇਆ

65 Views

ਕਰਤਾਰਪੁਰ 28 ਦਸੰਬਰ (ਭੁਪਿੰਦਰ ਸਿੰਘ ਮਾਹੀ): ਸਾਕਾ ਚਮਕੋਰ ਸਾਹਿਬ ਅਤੇ ਸਾਕਾ ਸਰਹਿੰਦ ਦੇ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਦੇ ਸੰਬੰਧ ਵਿੱਚ ਅਖੰਡ ਕੀਰਤਨੀ ਜੱਥਾ ਕਰਤਾਰਪੁਰ, ਅਖੰਡ ਕੀਰਤਨੀ ਜੱਥਾ ਦਿਆਲਪੁਰ ਅਤੇ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਸਾਹਿਬ ਵੱਲੋਂ “ਸਫਰ-ਏ- ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦਾ ਅੱਠਵਾਂ ਸਮਾਗਮ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੀ ਵਿਖੇ ਕਰਵਾਇਆ ਗਿਆ। ਜਿਸ ਵਿੱਚ ਭਾਈ ਇੰਦਰਜੀਤ ਸਿੰਘ ਜੀ ਦਿਆਲਪੁਰ ਵਾਲੇ, ਭਾਈ ਦਰਸ਼ਨ ਸਿੰਘ ਜੀ, ਭਾਈ ਅੰਮ੍ਰਿਤਪਾਲ ਸਿੰਘ, ਬੀਬੀ ਜਸਲੀਨ ਕੌਰ ਨੇ ਆਪਣੀ ਰਸਭਿੰਨੀ ਰਸਨਾ ਤੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।
ਇਸ ਦੋਰਾਨ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਤਜਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਦੀ ਲੜੀ ਦਾ ਆਖਿਰੀ ਸਮਾਗਮ 29 ਦਸੰਬਰ ਦਿਨ ਬੁੱਧਵਾਰ ਨੂੰ ਸ. ਜਸਵੀਰ ਸਿੰਘ ਦੇ ਗ੍ਰਹਿ ਵਿਸ਼ਵਕਰਮਾ ਮਾਰਕਿਟ ਵਿਖੇ ਕਰਵਾਇਆ ਜਾਵੇਗਾ। ਇਸ ਸਮਾਗਮ ਦੀ ਸਮਾਪਤੀ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਛਕਾਇਆ ਗਿਆ। ਇਸ ਮੌਕੇ ਮੈਨੇਜਰ ਲਖਵੰਤ ਸਿੰਘ, ਭਾਈ ਹਰੀਰਾਜ ਸਿੰਘ ਗ੍ਰੰਥੀ, ਤਜਿੰਦਰ ਸਿੰਘ ਪ੍ਰਧਾਨ, ਮਨਜੀਤ ਸਿੰਘ, ਅਮਰਜੀਤ ਸਿੰਘ, ਗੁਰਦਿੱਤ ਸਿੰਘ, ਹਰਜੋਤ ਸਿੰਘ, ਹਰਜੋਧ ਸਿੰਘ ਯੋਧ‍ਾ, ਜਗਜੀਤ ਸਿੰਘ ਛਾਬੜਾ, ਸੁਰਜੀਤ ਸਿੰਘ ਬੱਬੀ, ਰਛਪਾਲ ਸਿੰਘ ਮੁੰਡਾ ਪਿੰਡ, ਭਵਨਦੀਪ ਸਿੰਘ, ਪਰਮਪ੍ਰੀਤ ਸਿੰਘ, ਪਲਪਿੰਦਰ ਸਿੰਘ, ਵੀਰ ਰਣਜੋਧ ਸਿੰਘ, ਦਰਸ਼ਨ ਸਿੰਘ ਮਠਾੜੂ, ਅਵਤਾਰ ਸਿੰਘ, ਮੱਖਣ ਸਿੰਘ, ਪਾਲਾ ਸਿੰਘ, ਪਰਵਿੰਦਰ ਸਿੰਘ, ਜਸਕਰਨ ਸਿੰਘ, ਭਵਨੀਤ ਸਿੰਘ, ਗੁਰਵੀਰ ਸਿੰਘ, ਤਨਵੀਰ ਸਿੰਘ, ਰਾਜਵੰਤ ਕੌਰ, ਪਰਮਿੰਦਰ ਕੌਰ, ਜਸਲੀਨ ਕੌਰ, ਪਵਨਦੀਪ ਕੌਰ, ਤਨਜੀਤ ਕੌਰ, ਕੁਲਵੰਤ ਕੌਰ, ਅੰਤਰਪ੍ਰੀਤ ਕੌਰ, ਹਰਪ੍ਰੀਤ ਕੌਰ, ਸਨਦੀਪ ਕੌਰ ਆਦਿ ਸੰਗਤਾਂ ਮੌਜੂਦ ਸਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?