ਸ਼ਾਹਪੁਰਕੰਡੀ 28 ਦਸੰਬਰ ( ਸੁੱਖਵਿੰਦਰ ਜੰਡੀਰ ) ਪੰਜਾਬ ਡਰਾਫਟਮੈਨ ਐਸੋਸੀਏਸ਼ਨ ਵੱਲੋ ਪੰਜਾਬ ਯੂ ਟੀ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਹੋਈ ਬੈਠਕ ਵਿੱਚ ਲਏ ਗਏ ਫੈਸਲੇ ਅਨੁਸਾਰ ਸਮੁੱਚੇ ਪੰਜਾਬ ਦਫਤਰਾਂ ਵਿਚ ਕੰਮ ਠੱਪ ਕਰ ਕੇ ਗਿਲੇਟ ਰੈਲੀਆਂ ਕੀਤੀਆਂ ਗਈਆਂ ਇਸੇ ਕੜੀ ਵਿਚ ਸ਼ਾਹਪੁਰਕੰਢੀ ਵਿਖੇ ਵੀ ਮੁਲਾਜ਼ਮਾਂ ਵੱਲੋਂ ਕੰਮ ਬੰਦ ਕਰ ਗੇਟ ਰੈਲੀ ਕੀਤੀ ਗਈ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਕੁਮਾਰ ਪ੍ਰਧਾਨ ਚਰਨ ਕਮਲ ਸ਼ਰਮਾ ਸੀਨੀਅਰ ਵਾਈਸ ਪ੍ਰਧਾਨ ਮਨਜੀਤ ਸਿੰਘ ਨੇ ਸਾਂਝੇ ਤੌਰ ਤੇ ਬਿਆਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਦਾ ਹੱਲ ਕਰਨ ਲਈ ਬਿਲਕੁਲ ਧਿਆਨ ਨਹੀਂ ਦੇ ਰਹੀ ਉਨ੍ਹਾਂ ਦੱਸਿਆ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਜਿਨ੍ਹਾਂ ਨੂੰ ਪੰਜਾਬ ਸਰਕਾਰ ਅੱਗੇ ਕਈ ਵਾਰ ਰੱਖ ਦਿੱਤਾ ਗਿਆ ਹੈ ਪਰ ਪੰਜਾਬ ਸਰਕਾਰ ਇਨ੍ਹਾਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਜੋ ਕਮੇਟੀਆਂ ਬਣਾਈਆਂ ਗਈਆਂ ਹਨ ਉਨ੍ਹਾਂ ਨੇ ਵੀ ਅਜੇ ਤਕ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਨੀ ਸ਼ੁਰੂ ਨਹੀਂ ਕੀਤੀ ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਬਾਰ ਬਾਰ ਸਰਕਾਰ ਨੂੰ ਮੰਗ ਪੱਤਰ ਦੇਣ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣ ਦੇ ਬਾਵਜੂਦ ਵੀ ਜਥੇਬੰਦੀ ਨੂੰ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਗਿਆ ਜਿਸ ਲਈ ਉਨ੍ਹਾਂ ਨੂੰ ਆਪਣੇ ਹੀ ਹੱਕ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਨਿਪਟਾਉਣ ਲਈ ਐਸੋਸੀਏਸ਼ਨ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾਵੇ ਨਹੀਂ ਤਾਂ ਜਥੇਬੰਦੀ ਨੂੰ ਸੰਘਰਸ਼ ਦੇ ਰਸਤੇ ਤੇ ਚੱਲਣ ਲਈ ਮਜਬੂਰ ਹੋਣਾ ਪਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ