ਸ਼ਾਹਪੁਰ ਕੰਢੀ 28 ਦਸੰਬਰ (ਸੁੱਖਵਿੰਦਰ ਜੰਡੀਰ)- ਜਿੱਥੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਨੂੰ ਮੰਨ ਕੇ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਗਈ ਸੀ ਉਥੇ ਹੀ ਅਜੇ ਵੀ ਮੁਲਾਜ਼ਮਾਂ ਦੀਆਂ ਕੁਝ ਅਜਿਹੀਆਂ ਮੰਗਾਂ ਜੋ ਪੰਜਾਬ ਸਰਕਾਰ ਨੇ ਨਹੀਂ ਮੰਨੀਆਂ ਜਿਸ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮ ਪੰਜਾਬ ਸਰਕਾਰ ਤੋਂ ਨਾਰਾਜ਼ ਬੈਠੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਇੰਟਕ ਯੂਨੀਅਨ ਦੇ ਆਰ ਐੱਸ ਡੀ ਪ੍ਰਧਾਨ ਵਿਜੇ ਸ਼ਰਮਾ ਨੇ ਦੱਸਿਆ ਕਿ ਭਾਵੇਂ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਲੋਕ ਹਿੱਤ ਲਈ ਲਏ ਜਾ ਰਹੇ ਫੈਸਲਿਆਂ ਤੋਂ ਪੰਜਾਬ ਦੇ ਲੋਕ ਖੁਸ਼ ਹਨ ਪਰ ਪੰਜਾਬ ਸਰਕਾਰ ਜੋ ਮੁਲਾਜ਼ਮਾਂ ਲਈ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁਲਾਜ਼ਮਾਂ ਦੇ ਹਿੱਤ ਵਿੱਚ ਫ਼ੈਸਲੇ ਨਹੀਂ ਲੈ ਰਹੀ ਜਿਸ ਨੂੰ ਲੈ ਕੇ ਮੁਲਾਜ਼ਮ ਪੰਜਾਬ ਸਰਕਾਰ ਤੋਂ ਨਾਰਾਜ਼ ਬੈਠੇ ਹੋਏ ਹਨ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਨੇ ਜੋ ਰੂਰਲ ਇਲਾਕੇ ਵਿੱਚੋਂ ਮੁਲਾਜ਼ਮਾਂ ਦਾ ਪੇਂਡੂ ਭੱਤਾ ਕੱਟ ਦਿੱਤਾ ਹੈ ਜਿਸ ਲਈ ਪੰਜਾਬ ਸਰਕਾਰ ਤੋਂ ਮੁਲਾਜ਼ਮ ਹੋਰ ਨਾਰਾਜ਼ ਹੋ ਗਏ ਹਨ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇੰਟਕ ਜਥੇਬੰਦੀ ਜੋ ਮੁਲਾਜ਼ਮਾਂ ਦੇ ਹਿੱਤ ਲਈ ਹਮੇਸ਼ਾ ਅਾਪਣੀ ਆਵਾਜ਼ ਚੁੱਕਦੀ ਹੈ ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵੀ ਨੇੜੇ ਆ ਰਹੀਆਂ ਹਨ ਅਤੇ ਜੇਕਰ ਇਸੇ ਤਰ੍ਹਾਂ ਨਾਲ ਮੁਲਾਜ਼ਮਾਂ ਦੀ ਨਾਰਾਜ਼ਗੀ ਪੰਜਾਬ ਸਰਕਾਰ ਨਾਲ ਬਣੀ ਰਹੀ ਅਤੇ ਇੰਟਕ ਜਥੇਬੰਦੀ ਦੀ ਆਵਾਜ਼ ਨੂੰ ਪੰਜਾਬ ਸਰਕਾਰ ਨੇ ਨਹੀਂ ਸੁਣਿਆ ਤਾਂ ਕਿਸ ਤਰ੍ਹਾਂ ਨਾਲ ਇੰਟਕ ਜਥੇਬੰਦੀ ਇਨ੍ਹਾਂ ਦੇ ਘਰਾਂ ਵਿੱਚੋਂ ਸਰਕਾਰ ਲਈ ਵੋਟਾਂ ਦੀ ਮੰਗ ਕਰੇਗੀ ਉਨ੍ਹਾਂ ਸਰਕਾਰ ਤੋਂ ਅਪੀਲ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਧਿਆਨ ਰੱਖਿਆ ਜਾਵੇ ਅਤੇ ਦਿੱਤਾ ਜਾਣ ਵਾਲਾ ਪੇਂਡੂ ਭੱਤਾ ਮੁੜ ਲਾਗੂ ਕੀਤਾ ਜਾਵੇ
Author: Gurbhej Singh Anandpuri
ਮੁੱਖ ਸੰਪਾਦਕ