ਕਰਤਾਰਪੁਰ 29 ਦਸੰਬਰ (ਭੁਪਿੰਦਰ ਸਿੰਘ ਮਾਹੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਪ੍ਰਿੰਸੀਪਲ ਡਾ. ਕਵਲਜੀਤ ਕੌਰ ਦੀ ਦੇਖ ਰੇਖ ਹੇਠ ਕਾਲਜ ਦੇ ਐਨ.ਐਸ.ਐਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਕਮਲੇਸ਼ ਰਾਣੀ ਦੀ ਅਗਵਾਈ ਹੇਠ “ਏਕ ਭਾਰਤ ਸਰੇਸ਼ਠ ਭਾਰਤ ” ਵਿਸ਼ੇ ‘ਤੇ ਆਨਲਾਈਨ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਦੁਆਰਾ ਵੱਧ – ਚੱੜ ਕੇ ਹਿੱਸਾ ਲਿਆ ਗਿਆ। ਸਲੋਗਨ ਰਾਈਟਿੰਗ ਮੁਕਾਬਲੇ ਵਿੱਚ ਅਮਨਜੋਤ ਕੌਰ, ਸਿਮਰਨਜੀਤ ਕੌਰ ਅਤੇ ਅੰਜਲੀ ਰੱਲ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਰਿਧੀਮਾ, ਸ਼ਰਨਦੀਪ ਕੌਰ ਅਤੇ ਸ਼ਿਲਪਾ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਇਹਨਾਂ ਮੁਕਾਬਲਿਆਂ ਵਿੱਚ ਜੱਜਾਂ ਦੀ ਭੂਮਿਕਾ ਪ੍ਰੋ. ਰਾਜਵਿੰਦਰ ਕੌਰ ਅਤੇ ਪ੍ਰੋ. ਮੋਨਿਕਾ ਦੁਆਰਾ ਨਿਭਾਈ ਗਈ। ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਆਪਣੇ ਸੰਦੇਸ਼ ਵਿੱਚ ਕਿਹਾ ਕਿ “ਏਕ ਭਾਰਤ ਸਰੇਸ਼ਠ ਭਾਰਤ ” ਯੋਜਨਾ ਜੋ ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਹੈ, ਦਾ ਮੁੱਖ ਉਦੇਸ਼ ਵੱਖ-ਵੱਖ ਰਾਜਾਂ ਦੇ ਸਭਿਆਚਾਰ ਦਾ ਆਦਾਨ -ਪ੍ਰਦਾਨ ਕਰਨਾ ਹੈ ਅਤੇ ਨਾਗਰਿਕਾਂ ਵਿੱਚ ਵਖਰੇਵਿਆਂ ਨੂੰ ਦੂਰ ਕਰਕੇ ਏਕਤਾ ਦੀ ਭਾਵਨਾ ਪੈਦਾ ਕਰਨਾ ਹੈ।
Author: Gurbhej Singh Anandpuri
ਮੁੱਖ ਸੰਪਾਦਕ