ਜੁਗਿਆਲ 29 ਦਸੰਬਰ ( ਸੁੱਖਵਿੰਦਰ ਜੰਡੀਰ ) ਪੁਲੀਸ ਪ੍ਰਸ਼ਾਸਨ ਭਾਵੇਂ ਲੁੱਟ ਖੋਹ ਚੋਰ ਬਾਜ਼ਾਰੀ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਿਹਾ ਹੈ । ਪਰ ਇਸਦੇ ਬਾਵਜੂਦ ਵੀ ਇਲਾਕੇ ਵਿੱਚੋਂ ਲੁੱਟ ਖੋਹ ਚੋਰ ਬਾਜ਼ਾਰੀ ਵਰਗੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ । ਅਜਿਹੀ ਹੀ ਇੱਕ ਘਟਨਾ ਅੱਜ ਸਵੇਰੇ ਗਾਂਧੀ ਚੌਂਕ ਸਥਿਤ ਵਿਨੋਦ ਕੁਮਾਰ ਅਸ਼ਨੀ ਕੁਮਾਰ ਹੋਲਸੇਲ ਤੰਬਾਕੂ ਸਿਗਰਟ ਦਾ ਕੰਮ ਕਰਨ ਵਾਲੇ ਕਾਰੋਬਾਰੀ ਦੀ ਦੁਕਾਨ ਤੇ ਹੋਈ । ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਵਰਿੰਦਰ ਪੁਰੀ ਨੇ ਦੱਸਿਆ ਕਿ ਸਵੇਰ ਸਮੇਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਹੈ ।
ਜਿਸ ਤੋਂ ਬਾਅਦ ਉਨ੍ਹਾਂ ਨੇ ਉਥੇ ਆ ਕੇ ਦੇਖਿਆ ਤਾਂ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ ਅਤੇ ਦੁਕਾਨ ਵਿਚੋਂ ਬਹੁਤ ਸਾਰਾ ਸਾਮਾਨ ਅਤੇ ਨਕਦੀ ਚੋਰੀ ਸੀ । ਉਨ੍ਹਾਂ ਦੱਸਿਆ ਕਿ ਇਸ ਦੀ ਸੂਚਨਾ ਉਨ੍ਹਾਂ ਨੇ ਪੁਲੀਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲੀਸ ਨੇ ਆ ਕੇ ਛਾਣਬੀਣ ਕੀਤੀ ਤੇ ਸੀਸੀਟੀਵੀ ਫੁਟੇਜ ਵਿੱਚੋਂ ਲੁਟੇਰੇ ਗਰੋਹ ਦੀ ਗੱਡੀ ਦਾ ਨੰਬਰ ਟਰੇਸ ਕਰ ਲਿਆ ਅਤੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ। ਹੋਰ ਗੱਲਬਾਤ ਕਰਦੇ ਹੋਏ ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਅਮਿਤ ਨਾਇਰ ਨੇ ਪੁਲੀਸ ਤੋਂ ਅਪੀਲ ਕਰਦਿਆਂ ਕਿਹਾ, ਕਿ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਨਾਲ ਦੁਕਾਨਾਂ ਦੇ ਤਾਲੇ ਤੋੜ ਕੇ ਚੋਰੀਆਂ ਹੋਣ ਦੀਆਂ ਘਟਨਾਵਾਂ ਹੋ ਚੁੱਕੀਆਂ ਹਨ ਜੋ ਕਿ ਦੁਕਾਨਦਾਰਾਂ ਲਈ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਅਪੀਲ ਕੀਤੀ ਕਿ ਅਜਿਹੀਆਂ ਵਾਰਦਾਤਾਂ ਕਰਨ ਵਾਲਿਆਂ ਉੱਤੇ ਪੁਲੀਸ ਜਲਦ ਤੋਂ ਜਲਦ ਸ਼ਿਕੰਜਾ ਕੱਸੇ । ਇਸ ਮੌਕੇ ਉਥੇ ਹੋਰ ਲੋਕ ਵੀ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ