ਕਰਤਾਰਪੁਰ 29 ਦਸੰਬਰ (ਭੁਪਿੰਦਰ ਸਿੰਘ ਮਾਹੀ): ਸਰਬੰਸਦਾਨੀ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਵੱਲੋਂ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਤੋਂ ਸਵੇਰੇ 5 ਵਜੇ ਤੀਸਰੀ ਪ੍ਰਭਾਤ ਫੇਰੀ ਅਰੰਭ ਕੀਤੀ ਗਈ। ਜਿਸਦਾ ਸ. ਪ੍ਰਿਤਪਾਲ ਸਿੰਘ ਗੇ ਗ੍ਰਹਿ ਮੁਹੱਲਾ ਕਤਨੀ ਗੇਟ ਅਤੇ ਪ੍ਰਦੀਪ ਕੁਮਾਰ ਦੀਪੀ ਸੇਠ ਦੇ ਗ੍ਰਹਿ ਮੁਹੱਲਾ ਸੇਠਾਂ ਵਿਖੇ ਨਿੱਘਾ ਸਵਾਗਤ ਗਿਆ ਤੇ ਪ੍ਰਭਾਤ ਫੇਰੀ ਦੇ ਸ਼ਬਦੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਸਮਾਗਮ ਰੱਖਣ ਵਾਲੇ ਸ਼ਰਧਾਲੂਆਂ ਨੂੰ ਸੁਸਾਇਟੀ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਗ੍ਰਹਿ ਵਾਸੀਆਂ ਵੱਲੋਂ ਸੰਗਤਾਂ ਨੂੰ ਚਾਹ/ ਦੁੱਧ ਦਾ ਲੰਗਰ ਬਹੁਤ ਹੀ ਪਿਆਰ ਤੇ ਸਤਿਕਾਰ ਨਾਲ ਛਕਾਇਆ ਗਿਆ। ਇਸ ਪ੍ਰਭਾਤ ਫੇਰੀ ਦੀ ਸਮਾਪਤੀ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਵਿਖੇ ਕੀਤੀ ਗਈ। ਇਸ ਮੌਕੇ ਤਜਿੰਦਰ ਸਿੰਘ ਖਾਲਸਾ ਪ੍ਰਧਾਨ, ਗੁਰਪ੍ਰੀਤ ਸਿੰਘ ਖਾਲਸਾ, ਗੁਰਦਿੱਤ ਸਿੰਘ, ਭਾਈ ਦਰਸ਼ਨ ਸਿੰਘ, ਹਰਵਿੰਦਰ ਸਿੰਘ, ਕਸ਼ਮੀਰ ਸਿੰਘ, ਸੁਖਦੇਵ ਸਿੰਘ, ਚਰਨਜੀਤ ਸਿੰਘ ਨਾਗੀ, ਮੱਖਣ ਸਿੰਘ, ਪੁਸ਼ਪਿੰਦਰ ਸਿੰਘ, ਰਣਦੀਪ ਸਿੰਘ, ਪ੍ਰਿਤਪਾਲ ਸਿੰਘ ਛਾਬੜਾ, ਸੁਰਿੰਦਰ ਸਿੰਘ , ਤਨਵੀਰ ਸਿੰਘ, ਗੁਰਵੀਰ ਸਿੰਘ, ਕੌਂਸਲਰ ਮਨਜਿੰਦਰ ਕੌਰ, ਸ਼ਰਨ ਕੌਰ, ਕੁਲਵੰਤ ਕੌਰ, ਮਨਦੀਪ ਕੌਰ, ਅੰਤਰਪ੍ਰੀਤ ਕੌਰ ਆਦਿ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਿਰੀ ਭਰੀ।