ਭੋਗਪੁਰ 30 ਦਸੰਬਰ ( ਸੁਖਵਿੰਦਰ ਜੰਡੀਰ ) ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਦੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਅਤੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤੱਪ ਅਸਥਾਨ ਬਾਬਾ ਰਾਮ ਪ੍ਰਸਾਦਿ ਜੀ ਮੁੱਖ ਸੇਵਾਦਾਰ ਲਖਵਿੰਦਰ ਸਿੰਘ ਲੱਖੀ ਪਿੰਡ ਧਾਮੀਆਂ ਵੱਲੋਂ ਗੁਰਦੁਆਰਾ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ।ਇਹ ਨਗਰ ਕੀਰਤਨ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਅਤੇ ਸੰਤ ਬਾਬਾ ਸੰਤੋਸ਼ ਦਾਸ ਜੀ ਪੂਬੋਵਾਲ ਜੀ ਦੀ ਦੇਖ ਰੇਖ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਹੈੱਡ ਗ੍ਰੰਥੀ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਵੱਲੋਂ ਸ਼ਬਦ ਗੁਰਬਾਣੀ ਦਾ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਆਪਣੀ ਹਾਜ਼ਰੀ ਲਗਵਾਈ ਜਾ ਰਹੀ ਸੀ। ਨਗਰ ਕੀਰਤਨ ਦਾ ਪਿੰਡਾਂ ਦੇ ਵੱਖ-ਵੱਖ ਚੌਕਾਂ ਅਤੇ ਪੜਾਵਾਂ ਵਿੱਚ ਪਹੁੰਚਣ ‘ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ। ਮਹਾਨ ਨਗਰ ਕੀਰਤਨ ਵੱਖ-ਵੱਖ ਪਿੰਡਾਂ ਦੀ ਪਰਿਕਰਮਾ ਕਰਦੇ ਹੋਏ ਪਿੰਡ ਧਾਮੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ‘ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਵਿਚ ਸੰਪੰਨ ਹੋਇਆ। ਇਸ ਮੌਕੇ ਬਾਬਾ ਪਰਮਿੰਦਰ ਸਿੰਘ ਜੀ ਪੂਬੋਵਾਲ, ਸਮੂਹ ਪੰਚਾਇਤ ਮੈੰਬਰ, ਪੁਲਿਸ ਪ੍ਰਸ਼ਾਸ਼ਨ, ਪਿੰਡ ਦੇ ਸਮੂਹ ਨੋਜਵਾਨ ਹਾਜ਼ਿਰ ਸਨ।
Author: Gurbhej Singh Anandpuri
ਮੁੱਖ ਸੰਪਾਦਕ