39 Views
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ( Shiromani Akali Dal) ਨੇ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ( Punjab Vidhan Sabha) ਚੋਣਾਂ ਲਈ ਬਹੁਜਨ ਸਮਾਜ ਪਾਰਟੀ (Bahujan Samaj Party) (ਬਸਪਾ) ਨਾਲ ਗੱਠਜੋੜ ਬਣਾਉਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਸਾਲ ਭਾਰਤੀ ਜਨਤਾ ਪਾਰਟੀ (ਭਾਜਪਾ) (BJP) ਨਾਲ ਗੱਠਜੋੜ ਤੋੜਿਆ ਸੀ।
ਇਸ ਦੇ ਨਾਲ ਹੀ ਗੱਠਜੋੜ ‘ਤੇ ਖੁਸ਼ੀ ਜ਼ਾਹਰ ਕਰਦਿਆਂ, ਸ਼੍ਰੋਮਣੀ ਅਕਾਲੀ ਦਲ ( Shiromani Akali Dal) ਦੇ ਵਿਧਾਇਕ ਐਨ.ਕੇ.ਸ਼ਰਮਾ ਨੇ ਚੰਡੀਗੜ੍ਹ ਵਿਖੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ( Shiromani Akali Dal) ਅਤੇ ਬਹੁਜਨ ਸਮਾਜ ਪਾਰਟੀ (Bahujan Samaj Party) (ਬਸਪਾ) ਮਿਲ ਕੇ ਅਗਲੀਆਂ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰਨਗੇ।
Author: Gurbhej Singh Anandpuri
ਮੁੱਖ ਸੰਪਾਦਕ