ਕਪੂਰਥਲਾ 12 ਜੂਨ (ਨਜ਼ਰਾਨਾ ਨਿਊਜ਼ ਨੈੱਟਵਰਕ)
ਸ਼ੋ੍ਮਣੀ ਅਕਾਲੀ ਦਲ ਵੱਲੋਂ ਬੀਤੇ ਦਿਨ ਜਾਰੀ ਕੀਤੀ ਗਈ ਸ਼ਹਿਰੀ ਅਕਾਲੀ ਦਲ ਨਾਲ ਸਬੰਧਿਤ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਸੂਚੀ ‘ਚ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਸੋਨਾ ਨੂੰ ਕਪੂਰਥਲਾ ਤੋਂ ਸ਼ਹਿਰੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਨਿਯੁਕਤੀ ਉਪਰੰਤ ਗੁਰਪ੍ਰੀਤ ਸਿੰਘ ਸੋਨਾ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਤੇ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ, ਸ਼ਹਿਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ, ਦਿਹਾਤੀ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਢਪੱਈ ਨੂੰ ਯਕੀਨ ਦਿਵਾਇਆ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਆਪਣੀ ਤਨਦੇਹੀ ਨਾਲ ਨਿਭਾਉਂਣਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼ੋ੍ਮਣੀ ਅਕਾਲੀ ਦਲ ਨਾਲ ਜੋੜਿਆ ਜਾਵੇਗਾ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਸਮੂਹ ਨੌਜਵਾਨਾਂ ਨੂੰ ਪਾਰਟੀ ਦੀ ਤਰੱਕੀ ਲਈ ਇਕਜੁੱਟਤਾ ਨਾਲ ਕੰਮ ਕਰਨ ਦਾ ਸੁਨੇਹਾ ਦਿੱਤਾ ਤਾਂ ਕਿ ਵਿਰੋਧੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕ ਸੁਚੇਤ ਹੋ ਸਕਣ।
Author: Gurbhej Singh Anandpuri
ਮੁੱਖ ਸੰਪਾਦਕ