2 ਜਨਵਰੀ ਭੋਗਪੁਰ (ਸੁਖਵਿੰਦਰ ਜੰਡੀਰ)
ਸਾਹਿਬਜ਼ਾਦਿਆਂ ਦੀ ਯਾਦ ‘ਚ ਤੇ ਮੋਤੀ ਰਾਮ ਮਹਿਰਾ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਪਿੰਡ ਜੰਡੀਰਾਂ ਵਿਖੇ ਸਮੂਹ ਸੰਗਤ ਵਲੋਂ ਦੁੱਧ ਦਾ ਲੰਗਰ ਲਗਾਇਆ ਗਿਆ।
ਇਸ ਮੌਕੇ ਸਰਪੰਚ ਨਿਰਮਲ ਸਿੰਘ ਨੇ ਕਿਹਾ ਕਿ ਪੋਹ ਦਾ ਮਹੀਨਾ ਸਿੱਖ ਕੌਮ ਲਈ ਬੜਾ ਕੁਰਬਾਨੀ ਭਰਿਆ ਮਹੀਨਾ ਹੈ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਦਿਨਾਂ ਵਿੱਚ ਜਸ਼ਨਾਂ ਤੇ ਸ਼ਗਨਾਂ ਤੋਂ ਪਰਹੇਜ ਕਰਕੇ ਕੌਮ ਦੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ।