ਬਾਘਾਪੁਰਾਣਾ, 3 ਜਨਵਰੀ (ਰਾਜਿੰਦਰ ਸਿੰਘ ਕੋਟਲਾ) ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮੁਗਲੂ ਕੀ ਪੱਤੀ ਬਾਘਾਪੁਰਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੁੰਦਰ ਨਗਰ ਕੀਰਤਨ ਸਜਾਇਆ ਗਿਆ । ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਸੁੰਦਰ ਪਾਲਕੀ ਜੋ ਕਿ ਫੁੱਲ ਨਾਲ ਸਜਾਈ ਗਈ ਸੀ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ ਸ਼ਰਧਾ-ਭਾਵਨਾ ਅਤੇ ਸਤਿਕਾਰ ਸਹਿਤ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਨਿਸ਼ਾਨਚੀ ਕਰ ਰਹੇ ਸਨ ਇਸ ਨਗਰ ਕੀਰਤਨ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਹਾਜ਼ਰੀ ਲਵਾਈ ਜਿਨ੍ਹਾਂ ਵਿੱਚ ਮੋਗਾ ਜ਼ਿਲ੍ਹਾ ਦੇ ਕਾਂਗਰਸ ਪਾਰਟੀ ਪ੍ਰਧਾਨ ਕਮਲਜੀਤ ਸਿੰਘ ਬਰਾੜ ਅਤੇ ਮੁੱਖ ਬੁਲਾਰਾ ਪੰਜਾਬ ਕਾਂਗਰਸ ਕਮੇਟੀ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ ਗਏ ਅਤੇ ਮੋਗਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਜੱਥੇਦਾਰ ਤੀਰਥ ਸਿੰਘ ਮਾਹਲਾ ਹਲਕਾ ਇੰਚਾਰਜ ਬਾਘਾਪੁਰਾਣਾ ਵੱਲੋਂ ਵੀ ਇਸ ਨਗਰ ਕੀਰਤਨ ਵਿਚ ਹਾਜ਼ਰੀ ਲਵਾਈ ਗਈ ਕੀਰਤਨ ਦੀ ਸੇਵਾ ਭਾਈ ਸਤਪਾਲ ਸਿੰਘ ਹਜ਼ੂਰੀ ਰਾਗੀ ਜੱਥਿਆਂ ਵੱਲੋਂ ਕੀਤੀਅਤੇ ਨਗਰ ਕੀਰਤਨ ਵਿੱਚ ਪਰਸਿੱਧ ਢਾਡੀ ਭਾਈ ਬਲਵਿੰਦਰ ਸਿੰਘ ਭਗਤਾ ਭਾਈ ਦੇ ਜੱਥੇ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਵੱਲੋਂ ਕੀਤੀਆਂ ਗਈਆਂ ਮਹਾਨ ਕੁਬਾਨੀਆ ਅਤੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਢਾਡੀ ਜੱਥੇ ਤੋਂ ਗੁਰੂ ਸਾਹਿਬ ਜੀ ਦੀਆਂ ਕੁਰਬਾਨੀਆਂ ਭਰਿਆ ਇਤਹਾਸ ਸੁਣ ਕੇ ਸੰਗਤਾਂ ਦੇ ਵੈਰਾਗ ਵਿੱਚ ਅੱਖੀਆਂ ਬਹਿ ਤੁਰੀਆਂ।ਨਗਰ ਕੀਰਤਨ ਗਲੀ ਮੁਹੱਲਿਆਂ ਵਿਚੋਂਗੁਜ਼ਰਿਆ ਅਤੇ ਵੱਖ ਵੱਖ ਸੜਕਾਂ ਤੇ ਸੁੰਦਰ ਗੇਟ ਬਣਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਇਸ ਮੌਕੇ ਥਾਂ ਥਾਂ ਤੇ ਚਾਹ ਪਕੌੜੇ ਮਠਿਆਈਆਂ ਅਤੇ ਪ੍ਰਸ਼ਾਦੇ ਦੇ ਲੰਗਰ ਵਰਤਾਏ ਗਏ ਵਿਚ ਸਮੂਹ ਸ਼ਹਿਰ ਨਿਵਾਸੀਆਂ ਦੁਕਾਨਦਾਰਾਂ ਅਤੇ ਹੋਰ ਲੋਕ ਨਤਮਸਤਕ ਹੋਏ ਇਹ ਨਗਰ ਕੀਰਤਨ ਸ਼ਹਿਰ ਦੇ ਮੁਹੱਲਾ ਗਲੀਆਂ ਵਿੱਚੋਂ ਹੁੰਦਾ ਹੋਇਆ ਵਾਪਿਸ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ ਇਸ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਆਗੂ ਪ੍ਰਧਾਨ ਪ੍ਰੀਤਮ ਸਿੰਘ ਸਾਬਕਾ ਪ੍ਰਧਾਨ ਬਲਦੇਵ ਸਿੰਘ ਸਕੱਤਰ ਗੁਰਦੀਪ ਸਿੰਘ ਚੀਮਾ ਜੱਥੇਦਾਰ ਗੁਰਜੰਟ ਸਿੰਘ ,ਜੱਥੇਦਾਰ ਬੇਅੰਤ ਸਿੰਘ ਕਾਲਬ ਸਟੋਰ ਵਾਲੇ, ਗਗਨਦੀਪ ਸਿੰਘ, ਅਮਰਜੀਤ ਸਿੰਘ, ਰਾਜਿੰਦਰ ਸਿੰਘ,ਮੰਦਰ ਸਿੰਘ ਖਾਲਸਾ,ਬੂਟਾ ਸਿੰਘ,ਰਮਨਦੀਪ ਸਿੰਘ, ਇਕਬਾਲ ਸਿੰਘ ਬਰਾੜ, ਗੁਰਦੀਪ ਸਿੰਘ ਬਰਾੜ, ਜਲੌਰ ਸਿੰਘ, ਬਸੰਤ ਸਿੰਘ, ਕਾਲਾ ਸਿੰਘ, ਜਗਸੀਰ ਸਿੰਘ,ਗੁਰਮੀਤ ਸਿੰਘ ਸੇਵਾਦਾਰ,ਸੁਖਪਰੀਤ ਕੌਰ ਕੋਟਲਾ, ਏਕਨੂਰ ਕੌਰ, ਰਾਜਿੰਦਰ ਸਿੰਘ ਖਾਲਸਾ, ਕਰਨਪਰੀਤ ਸਿੰਘ ਕੋਟਲਾ ਅਤੇ ਜੱਸਾ ਸਿੰਘ ਆਦਿ ਇਸ ਨਗਰ ਕੀਰਤਨ ਭਾਰੀ ਗਿਣਤੀ ਵਿੱਚ ਨੌਜਵਾਨ, ਬੱਚੇ ਅਤੇ ਅੌਰਤਾਂ ਵੀ ਹਾਜ਼ਰ ਸਨ।