ਪਠਾਨਕੋਟ 4 ਜਨਵਰੀ (ਸੁੱਖਵਿੰਦਰ ਜੰਡੀਰ ) ਦੇਸ਼ ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਪ੍ਰਸ਼ਾਸਨ ਵੱਲੋਂ ਪੰਦਰਾਂ ਤੋਂ ਅਠਾਰਾਂ ਸਾਲ ਦੀ ਉਮਰ ਦੇ ਬੱਚਿਆਂ ਲਈ ਵੀ ਕੋਰੋਨਾ ਦਾ ਟੀਕਾਕਰਨ ਜ਼ਰੂਰੀ ਕਰ ਦਿੱਤਾ ਗਿਆ ਹੈ । ਜਿਸ ਲਈ ਅੱਜ ਪਠਾਨਕੋਟ ਵੈਟਨਰੀ ਹਸਪਤਾਲ ਵਿਖੇ ਕੈਂਪ ਲਗਾਇਆ ਗਿਆ । ਜਿੱਥੇ ਪ੍ਰਸ਼ਾਸਨ ਦੇ ਕਈ ਉੱਚ ਅਧਿਕਾਰੀ ਪਹੁੰਚੇ । ਆਪਣੀ ਆਵਾਜ਼ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਐੱਨ ਐੱਚ ਐੱਮ ਦੇ ਮੁਲਾਜ਼ਮ ਵੀ ਉਥੇ ਕਾਲੇ ਝੰਡੇ ਲੈ ਪਹੁੰਚ ਗਏ । ਜਿਨ੍ਹਾਂ ਵੱਲੋਂ ਉਥੇ ਪੰਜਾਬ ਸਰਕਾਰ ਦੇ ਵਿਰੋਧ ਚ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ । ਜਿੱਥੇ ਗੱਲਬਾਤ ਕਰਦੇ ਹੋਏ ਐਨਐਚਐਮ ਦੇ ਮੁਲਾਜ਼ਮਾਂ ਨੇ ਕਿਹਾ ਕਿ ਐਨ ਐਚ ਐਮ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਾ ਤਾਂ ਪੰਜਾਬ ਸਰਕਾਰ ਸੁਣ ਰਹੀ ਹੈ ਅਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ । ਉਨ੍ਹਾਂ ਕਿਹਾ ਕਿ ਆਖ਼ਰੀ ਵਾਰ ਵਿਧਾਇਕ ਅਮਿਤ ਵਿੱਜ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਪਰ ਅਜੇ ਤਕ ਉਨ੍ਹਾਂ ਦੀ ਕਿਸੇ ਨੇ ਵੀ ਸੁੱਧ ਨਹੀਂ ਲਈ । ਜਿਸ ਲਈ ਅੱਜ ਉਹ ਇੱਥੇ ਆਪਨਾ ਵਿਰੋਧ ਦਰਜ ਕਰਵਾਉਣ ਪਹੁੰਚੇ ਹਨ । ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦੀ ਹੀ ਐਨ ਐਚ ਐਮ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਪੰਜਾਬ ਸਰਕਾਰ ਦੇ ਵਿਰੋਧ ਚ ਉਨ੍ਹਾਂ ਦਾ ਇਹ ਸੰਘਰਸ਼ ਹੋਰ ਤੇਜ਼ ਹੋਵੇਗਾ