ਫ਼ਿਰੋਜ਼ਪੁਰ 4ਜਨਵਰੀ (ਕੰਵਰਪ੍ਰਤਾਪ ਸਿੰਘ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫ਼ਿਰੋਜ਼ਪੁਰ ਦੌਰਾ ਰੱਦ ਹੋ ਗਿਆ ਹੈ। ਇਸ ਦਾ ਕਾਰਨ ਖ਼ਰਾਬ ਮੌਸਮ ਦੱਸਿਆ ਜਾ ਰਿਹਾ ਹੈ। ਇਹ ਵੀ ਦੱਸ ਦੇਈਏ ਕਿ ਹੁਸੈਨੀਵਾਲਾ ਤੋਂ ਹੀ ਦਿੱਲੀ ਪਰਤ ਰਹੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਬਾਰਿਸ਼ ਦੀ ਸ਼ਿਕਾਰ ਹੋ ਗਈ। ਮੀਂਹ ਕਾਰਨ ਪੰਡਾਲ ਵਿੱਚ ਉਮੀਦ ਨਾਲੋਂ ਕਿਤੇ ਘੱਟ ਲੋਕ ਦਿੱਸੇ। ਬੀਜੇਪੀ ਨੇ 80 ਹਜ਼ਾਰ ਲੋਕਾਂ ਦੇ ਬੈਠਣ ਲਈ ਕੁਰਸੀਆਂ ਲਾਈਆਂ ਸੀ ਪਰ ਅੰਦਾਜ਼ੇ ਮੁਤਾਬਕ 10 ਹਜ਼ਾਰ ਤੋਂ ਵੱਧ ਦਾ ਇਕੱਠ ਨਹੀਂ ਹੋ ਸਕਿਆ।
ਪੰਜਾਬ ਭਰ ਤੋਂ ਆਈਆਂ ਰਿਪੋਰਟਾਂ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਹੋ ਰਹੀ ਹੈ। ਇਸ ਲਈ ਵੀ ਲੋਕ ਘੱਟ ਪਹੁੰਚੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਬੀਜੇਪੀ ਦੀ ਰੈਲੀ ਵਿੱਚ ਜਾਣ ਵਾਲਿਆਂ ਨੂੰ ਰੋਕਿਆ ਹੈ।