ਪਠਾਨਕੋਟ 5 ਜਨਵਰੀ (ਸੁਖਵਿੰਦਰ ਜੰਡੀਰ ) ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਹਸਪਤਾਲ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਹਸਪਤਾਲ ਅਧਿਕਾਰੀਆਂ ਵੱਲੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਸੇ ਸਮੇਂ ਅੱਗ ਬੁਝਾਊ ਕੇਂਦਰ ਨੂੰ ਸੰਪਰਕ ਕੀਤਾ ਗਿਆ ਜਿੱਥੇ ਦੱਸ ਤੋਂ ਪੰਦਰਾਂ ਮਿੰਟਾਂ ਦੇ ਵਿਚ ਅੱਗ ਬੁਝਾਊ ਕੇਂਦਰ ਤੋਂ ਅਧਿਕਾਰੀ ਅੱਗ ਬੁਝਾਉਣ ਵਾਲੀ ਗੱਡੀ ਸਹਿਤ ਉੱਥੇ ਪਹੁੰਚ ਗਏ ਅਤੇ ਅੱਗ ਉੱਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਲਗਪਗ ਅੱਧੇ ਘੰਟੇ ਦੀ ਭਾਰੀ ਮੁਸ਼ੱਕਤ ਦੇ ਬਾਅਦ ਅੱਗ ਉੱਤੇ ਕਾਬੂ ਪਾਇਆ ਗਿਆ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਰੁਬਿੰਦਰ ਕੌਰ ਨੇ ਦੱਸਿਆ ਕਿ ਅਜੇ ਤੱਕ ਅੱਗ ਲੱਗਣ ਦੇ ਪੱਕੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ ਪਰ ਜਿੱਥੋਂ ਤਕ ਲੱਗ ਰਿਹਾ ਹੈ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਵੇਗੀ ਉਨ੍ਹਾਂ ਨੇ ਦੱਸਿਆ ਕਿ ਅੱਗ ਲੱਗਣ ਦੇ ਤੁਰੰਤ ਬਾਅਦ ਅੱਗ ਬੁਝਾਊ ਕੇਂਦਰ ਨੂੰ ਸੂਚਿਤ ਕੀਤਾ ਗਿਆ ਜਿਥੇ ਮੌਕੇ ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਲਿਆ ਗਿਆ ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਿਆ ਕਿਉਂਕਿ ਮੌਕੇ ਤੇ ਅੱਗ ਉੱਤੇ ਹੀ ਕਾਬੂ ਪਾਇਆ ਗਿਆ ਹੈ ਜਿਸ ਤੋਂ ਬਾਅਦ ਹੁਣ ਹੌਲੀ ਹੌਲੀ ਪਤਾ ਲਗਾਇਆ ਜਾਵੇਗਾ ਕਿੰਨਾ ਨੁਕਸਾਨ ਹੋਇਆ ਹੈ ਉੱਥੇ ਹੀ ਜਦੋਂ ਇਸ ਬਾਰੇ ਅੱਗ ਬੁਝਾਊ ਕੇਂਦਰ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਟੀਮ ਨਾਲ ਮੌਕੇ ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ ਪਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਵੀ ਪਤਾ ਨਹੀਂ ਲੱਗ ਸਕਿਆ
Author: Gurbhej Singh Anandpuri
ਮੁੱਖ ਸੰਪਾਦਕ