Home » Uncategorized » ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਕਪੂਰਥਲਾ ਨੇ ਜ਼ਿਲ੍ਹਾ ਪੱਧਰ ਤੇ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਕੈਪਟਨ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ।

ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ ਕਪੂਰਥਲਾ ਨੇ ਜ਼ਿਲ੍ਹਾ ਪੱਧਰ ਤੇ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਕੈਪਟਨ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ।

102 Views

ਕਪੂਰਥਲਾ -( ਨਜ਼ਰਾਨਾ ਨਿਊਜ਼ ਨੈੱਟਵਰਕ) ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਜ਼ਿਲ੍ਹਾ ਕਪੂਰਥਲਾ ਇਕਾਈ ਨੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਦੀ ਅਗਵਾਈ ਵਿੱਚ ਸਾਧੂ ਸਿੰਘ ਧਰਮਸੋਤ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ।

ਪ੍ਰਦਰਸਨਕਾਰੀਆਂ ਨੇ ਕਾਂਗਰਸ ਸਰਕਾਰ ਖਲਿਾਫ ਨਾਅਰੇਬਾਜੀ ਕਰਦਿਆਂ ਘੁਟਾਲੇ ਵਿੱਚ ਸਾਮਲ ਮੰਤਰੀਆਂ ਅਤੇ ਅਧਿਕਾਰੀਆਂ ਖਲਿਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਮੇਂ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ 7827273487 ਜਾਰੀ ਕੀਤਾ , ਜਿਸ ‘ਤੇ ਵਿਦਿਆਰਥੀ ਆਪਣੀ ਸਮੱਸਿਆ ਦਰਜ਼ ਕਰਵਾ ਸਕਦੇ ਹਨ।

ਇਸ ਮੌਕੇ ‘ਤੇ ਪ੍ਰਦਰਸਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਸ਼ਾਇਰ ਕੰਵਰ ਇਕਬਾਲ ਸਿੰਘ ਬਲਾਕ ਪ੍ਰਧਾਨ ਮਨਿੰਦਰ ਸਿੰਘ ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ ਪ੍ਰਦੀਪਪਾਲ ਸਿੰਘ ਥਿੰਦ ਅੰਗਰੇਜ਼ ਸਿੰਘ ਹਲਕਾ ਭੁਲੱਥ ਤੋਂ ਸਰਬਜੀਤ ਸਿੰਘ ਲੁਬਾਣਾ ਹਲਕਾ ਫਗਵਾੜਾ ਤੋਂ ਤਵਿੰਦਰ ਰਾਮ ਅਤੇ ਹਰਪਾਲ ਸਿੰਘ ਢਿੱਲੋਂ ਲੀਗਲ ਵਿੰਗ ਜ਼ਿਲ੍ਹਾ ਪ੍ਰਧਾਨ ਨਿਤਿਨ ਮਿਟੂ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਲਲਿਤ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਖਿਆ ਮੰਤਰੀ ਸਿੱਖਿਆ ਪ੍ਰਣਾਲੀ ਵਿੱਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦੋਂ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਜਅਿਾਦਾ ਐਸ.ਸੀ ਐਸ.ਟੀ ਵਿਦਿਆਰਥੀਆਂ ਪ੍ਰੀਖਿਆਵਾਂ ਦੇ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਦੇ ਮੁੱਦੇ ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕਾਲਰਸ਼ਿਪ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ।

ਇੰਡੀਅਨ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਅੰਤਮ ਕਿਸਤ ਜਾਰੀ ਕਰਨ ਦਾ ਐਲਾਨ ਕੀਤਾ ਪ੍ਰੰਤੂ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ ਵਿੱਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ ਉਤੇ ਲੱਗਿਆ ਹੋਇਆ ਹੈ, ਕਿਉਂਕਿ ਜੁਆਇੰਟ ਐਸੋਸੀਏਸਨ ਆਫ ਕਾਲੇਜਿਸ (ਜੇ.ਏ.ਸੀ.) ਨੇ ਆਪਣਾ ਪੱਖ ਸਪੱਸਟ ਕਰ ਦਿੱਤਾ ਕਿ ਬਾਕੀ ਸਾਲਾਂ ਦੀ ਬਕਾਇਆ ਰਾਸ਼ੀ ਕਾਰਨ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕਰੇਗੀ ।

ਆਪ ਆਗੂਆਂ ਨੇ ਕਿਹਾ ਕਿ ਐਸ.ਸੀ ਵਿਦਿਆਰਥੀਆਂ ਦੀ ਸਕਾਲਰਸਪਿ ਵਿੱਚ ਘੁਟਾਲੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤੇ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜੇ ਵਿੱਚ ਰੱਖੀਆਂ ਹੋਈਆਂ ਹਨ। ਜਿਸ ਕਰਨ ਵਿਦਿਆਰਥੀ ਨੌਰਕੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਵੱਡੇ ਐਲਾਨ ਕਰ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸਵਾਸ ਉਠ ਗਿਆ ਹੈ।
ਆਪ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੁਰੰਤ ਜਾਰੀ ਕਰੇ ਅਤੇ ਸਕਾਲਰਸ਼ਿਪ ਰਕਮ ਵਿੱਚ ਘੁਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰੇ। ਇਸ ਸਮੇਂ ਜਸਪਾਲ ਸਿੰਘ ਬੂਸੋਵਾਲ ਬਲਾਕ ਪ੍ਰਧਾਨ ਸਤਨਾਮ ਸਿੰਘ ਸੰਘਾ ਜਗਜੀਤ ਸਿੰਘ ਬਿੱਟੂ ਪਿਆਰਾ ਸਿੰਘ ਡਾ ਲਖਵੀਰ ਸਿੰਘ ਕੁਲਵਿੰਦਰ ਸਿੰਘ ਮੁਲਤਾਨੀ ਕੁਲਦੀਪ ਪਾਠਕ ਨਵਦੀਪ ਸਿੰਘ ਐੱਨ ਡੀ ਡਾ ਬਗੀਚਾ ਸਿੰਘ ਜੱਗੀ ਭਗਤ ਸਿੰਘ ਹਰਸਿਮਰਨ ਸਿੰਘ ਹੈਰੀ ਸ਼ੇਖਰ ਕੁਮਾਰ ਲੇਡੀਜ਼ ਵਿੰਗ ਜ਼ਿਲਾ ਪ੍ਰਧਾਨ ਰਮਨ ਜੈਨ ਜ਼ਿਲ੍ਹਾ ਜੁਆਇੰਟ ਸਕੱਤਰ ਬਲਵਿੰਦਰ ਕੌਰ ਰਿਤੂ ਜੈਨ ਸਰਦੂਲ ਸਿੰਘ ਹਰਜਿੰਦਰ ਸਿੰਘ ਬਲਾਕ ਪ੍ਰਧਾਨ ਕਰਨੈਲ ਸਿੰਘ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਰਿਟਾਇਰਡ ਡੀ ਐੱਸ ਪੀ ਕਰਨੈਲ ਸਿੰਘ ਬਲਵਿੰਦਰ ਸਿੰਘ ਸੀਨੀਅਰ ਆਗੂ ਯਸ਼ਪਾਲ ਆਜ਼ਾਦ ਗੌਰਵ ਗੰਢਾਂ ਗੋਬਿੰਦ ਕੁਮਾਰ ਅਨਮੋਲ ਗਿੱਲ ਅਤੇ ਹੋਰ ਬਹੁਤ ਸਾਰੇ ਵਾਲੰਟੀਅਰ ਹਾਜ਼ਰ ਸਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?