ਕੌਮ ਦੇ ਮਹਾਨ ਵਿਦਵਾਨ ਸਿੱਖ ਮਿਸ਼ਨਰੀ ਕਾਲਜ ਅਾਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗਿਆਨੀ ਸੁਰਿੰਦਰ ਸਿੰਘ ਜੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਇਲਾਕੇ ਅੰਦਰ ਆਪਣੀਆਂ ਧਾਰਮਿਕ ਸਰਗਰਮੀਆਂ ਚਲਾਉਣ ਅਤੇ ਸੰਗਤਾਂ ਨਾਲ ਰਾਬਤਾ ਬਣਾਈ ਰੱਖਣ ਲਈ ਦਫ਼ਤਰ ਸਥਾਪਿਤ ਕੀਤਾ। ਵਰਨਣਯੋਗ ਹੈ ਪੰਥਕ ਸਫ਼ਾਂ ਵਿੱਚ ਜਾਣੀ ਪਹਿਚਾਣੀ ਧਾਰਮਕ ਸ਼ਖਸੀਅਤ ਗਿਆਨੀ ਸੁਰਿੰਦਰ ਸਿੰਘ ਜੀ ਲੰਬੇ ਸਮੇਂ ਤੋਂ ਆਨੰਦਪੁਰ ਸਾਹਿਬ ਅਤੇ ਇਲਾਕੇ ਵਿੱਚ ਜਿੱਥੇ ਧਰਮ ਪ੍ਰਚਾਰ ਕਰ ਰਹੇ ਹਨ ਉਥੇ ਸਿੱਖ ਮਿਸ਼ਨਰੀ ਕਾਲਜ ਆਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਹੁੰਦਿਆਂ ਉਨ੍ਹਾਂ ਨੇ ਪੰਥ ਪ੍ਰਵਾਨਤ ਸਿੱਖ ਰਹਿਤ ਮਰਿਆਦਾ ਨੂੰ ਸਮਰਪਿਤ ਹਜ਼ਾਰਾਂ ਵਿਦਵਾਨ ਪ੍ਰਚਾਰਕ ਕੌਮ ਨੂੰ ਸਮਰਪਿਤ ਕੀਤੇ ਹਨ ਇਸ ਸਮੇ ਇਲਾਕੇ ਦੇ ਪੰਥਕ ਰਾਜਨੀਤਕ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ ਜਿਸ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜੀ ਨੇ ਕੀਤੀ
Author: Gurbhej Singh Anandpuri
ਮੁੱਖ ਸੰਪਾਦਕ