57 Views
ਜੁਗਿਆਲ 6 ਜਨਵਰੀ (ਸੁਖਵਿੰਦਰ ਜੰਡੀਰ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸਿੰਘ ਸਭਾ ਜੁਗਿਆਲ ਕਲੋਨੀ ਤੋਂ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਜੁਗਿਆਲ ਕਲੋਨੀ ਤੋਂ ਹੁੰਦਾ ਹੋਇਆ ਲਾਗਲੇ ਪਿੰਡਾਂ ਵਿੱਚ ਹੁੰਦਾ ਹੋਇਆ ਆਪਣੇ ਅਸਥਾਨ ਗੁਰਦੁਆਰਾ ਸਿੰਘ ਸਭਾ ਵਾਪਿਸ ਪਰਤਿਆ,ਰਸਤੇ ਵਿਚ ਜਗ੍ਹਾ ਜਗ੍ਹਾ ਲੰਗਰ ਲਗਾਏ ਗਏ।
ਸਭ ਧਰਮਾਂ ਵੱਲੋਂ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਅਤੇ ਪੰਜ ਪਿਆਰਿਆਂ ਨੇ ਨਗਰ ਕੀਰਤਨ ਦੀ ਅਗਵਾਈ ਕੀਤੀ।
ਇਸ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਰਣਜੀਤ ਅਖਾੜਾ ਗਤਕਾ ਪਾਰਟੀ ਨੇ ਆਪਣੇ ਜੌਹਰ ਦਿਖਾਏ।
Author: Gurbhej Singh Anandpuri
ਮੁੱਖ ਸੰਪਾਦਕ