ਬਾਘਾ ਪੁਰਾਣਾ,06 ਜਨਵਰੀ (ਰਾਜਿੰਦਰ ਸਿੰਘ ਕੋਟਲਾ) ਇਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਵਿਚ ਨਿਵੇਸ ਕਰਨ ਦਾ ਸੱਦਾ ਦੇ ਕੇ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ ਉਥੇ ਹੀ ਦੂਜੇ ਪਾਸੇ ਇੱਥੇ ਪਿਛਲੇ ਦਿਨੀ ਪ੍ਰਵਾਸੀ ਭਾਰਤੀ ਔਰਤ ਦੀ ਰਹੱਸਮਈ ਹਾਲਾਤਾਂ ਵਿਚ ਹੋਈ ਮੌਤ ਦੇ ਜ਼ਿੰਮੇਵਾਰ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਪੀੜ੍ਹਤ ਪਰਿਵਾਰ ਘਰ ਵਿਚ ਔਰਤ ਦੀ ਲਾਸ਼ ਰੱਖ ਕੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਤਾਵਰਣ ਤੇ ਪੰਜਾਬੀ ਮਾਂ ਬੋਲੀ ਦੇ ਪ੍ਰੇਮੀ,ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਨੇ ਬਾਘਾਪੁਰਾਣਾ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪਰਗਟ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ ਪੁਲਿਸ ਪ੍ਰਸ਼ਾਸ਼ਨ ਕਥਿਤ ਤੌਰ ’ਤੇ ਪੀੜਤ ਪਰਿਵਾਰ ’ਤੇ ਦਬਾਅ ਬਣਾ ਕੇ ਉਨ੍ਹਾਂ ਨੂੰ ਅੰਤਿਮ ਸੰਸਕਾਰ ਕਰਨ ਲਈ ਆਖ ਰਿਹਾ ਹੈ।ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਪੁਲਿਸ ਪ੍ਰਸਾਸ਼ਨ ਕਾਰਵਾਈ ਕਰਨ ਤੋਂ ਆਨਾਕਾਨੀ ਕਰ ਰਿਹਾ ਹੇੈ ਅਤੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰ ਰਿਹਾ ਹੈ।
ਪੁਲਿਸ ਪ੍ਰਸਾਸ਼ਨ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪਰਿਵਾਰ ਨੂੰ ਇਨਸਾਫ ਨਾ ਦਿੱਤਾ ਪੰਜਾਬ ਦੇ ਸਾਰੇ ਨੈਸ਼ਨਲ ਰੋਡ ਜਾਮ ਕਰ ਦਿੱਤੇ ਜਾਣਗੇ ਜਿਸ ਦੀ ਜੁੰਮੇਵਾਰੀ ਜਿਲਾ ਪਰਸਾਸ਼ਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ।