ਚੰਡੀਗੜ੍ਹ, 6 ਜਨਵਰੀ, 2022 (ਨਜ਼ਰਾਨਾ ਨਿਊਜ਼ ਨੈੱਟਵਰਕ )
ਬੁੱਧਵਾਰ ਨੂੰ ਪੰਜਾਬ ਦੇ ਦੌਰੇ ’ਤੇ ਆਏ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸੁਰੱਖ਼ਿਆ ਵਿੱਚ ‘ਅਣਗਹਿਲੀ’ ਦੇ ਮਾਮਲੇ ਦੀ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਇਕ ਉੱਚ-ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਸ੍ਰੀ ਅਨੁਰਾਗ ਵਰਮਾ ਸ਼ਾਮਿਲ ਹੋਣਗੇ।
ਬੁਲਾਰੇ ਅਨੁਸਾਰ ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ।