ਕਰਤਾਰਪੁਰ 7 ਜਨਵਰੀ (ਭੁਪਿੰਦਰ ਸਿੰਘ ਮਾਹੀ): ਸਾਹਿਬ ਏ ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੂਰੇ ਜਾਹੋ ਜਲਾਲ ਨਾਲ ਸਜਾਇਆ ਗਿਆ। ਜਿਸ ਦੇ ਚਲਦਿਆਂ ਸੁੰਦਰ ਫੁੱਲਾਂ ਨਾਲ ਸਜਾਈ ਗਈ ਪਾਲਕੀ ਸਾਹਿਬ ਦੀ ਗੱਡੀ ਵਿੱਚ ਸੁਭਾਏਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਸੰਗਤਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼ੇਰ ਏ ਖਾਲਸਾ ਗੱਤਕਾ ਅਖਾੜਾ ਦੇ ਸਿੰਘਾਂ ਵੱਲੋਂ ਗਤਕੇ ਦੇ ਜੋਹਰ ਵਿਖਾਏ ਗਏ। ਨਗਰ ਕੀਰਤਨ ਵਿੱਚ ਕੀਰਤਨੀ ਜੱਥੇ, ਸ਼ਬਦੀ ਜੱਥੇ, ਢਾਡੀ ਅਤੇ ਕਵੀਸ਼ਰੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵੀਚਾਰਾਂ ਨਾਲ ਨਿਹਾਲ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਤੋਂ ਅਰੰਭ ਹੋ ਕੇ ਮੇਨ ਬਜਾਰ, ਬਾਰਾਂਦਰੀ ਬਜਾਰ, ਜੀ ਟੀ ਰੋਡ, ਕਿਸ਼ਨਗੜ ਰੋਡ ਤੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੀ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਵੱਖ ਵੱਖ ਸ਼ਰਧਾਲੂਆਂ ਵੱਲੋ ਦੁੱਧ, ਚਾਹ, ਪਕੋੜੇ, ਫਲ-ਫਰੂਟ ਆਦਿ ਦੇ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ ਤੇ ਸ਼ਰਧਾਲੂਆਂ ਨੂੰ ਮੈਨੇਜਰ ਸ. ਲਖਵੰਤ ਸਿੰਘ, ਤਜਿੰਦਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਖਾਲਸਾ, ਬਲਵਿੰਦਰ ਸਿੰਘ ਆਦਿ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਕਾਹਲੋ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਸ. ਲਖਵੰਤ ਸਿੰਘ, ਭਾਈ ਜਰਨੈਲ ਸਿੰਘ ਗ੍ਰੰਥੀ, ਤਜਿੰਦਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਖਾਲਸਾ, ਮਨਜੀਤ ਸਿੰਘ, ਨਗਰ ਕੌਂਸਲ ਪ੍ਰਧਾਨ ਪ੍ਰਿੰਸ ਅਰੋੜਾ, ਸੇਵਾ ਸਿੰਘ, ਕੌਂਸਲਰ ਤੇਜਪਾਲ ਤੇਜੀ, ਨਿਰਵੈਰ ਸਿੰਘ, ਗੁਰਦਿੱਤ ਸਿੰਘ, ਸਰਬਜੀਤ ਸਿੰਘ ਸਾਬੀ, ਤਜਿੰਦਰ ਸਿੰਘ ਮਾਨ, ਰਾਣਾ ਗੁਰਜੀਤ ਸਿੰਘ, ਜਗਜੀਤ ਸਿੰਘ ਛਾਬੜਾ, ਪ੍ਰਿਤਪਾਲ ਸਿੰਘ ਛਾਬੜਾ, ਜੁਝਾਰ ਸਿੰਘ ਸੱਗੂ, ਅਵਤਾਰ ਸਿੰਘ, ਪ੍ਰਿਤਪਾਲ ਸਿੰਘ ਬਸਰਾ, ਹਰਵਿੰਦਰ ਸਿੰਘ, ਬਲਬੀਰ ਸਿੰਘ, ਹਰਜੀਤ ਸਿੰਘ ਟਿੰਕੂ, ਰਣਜੀਤ ਸਿੰਘ ਜੀਤਾ, ਹਰਵਿੰਦਰ ਸਿੰਘ ਭੁਰਜੀ, ਹਰਜੋਤ ਸਿੰਘ, ਹਰਜੋਧ ਸਿੰਘ, ਜਗਰੂਪ ਸਿੰਘ, ਜਸਪਾਕ ਸਿੰਘ, ਮਨੀਕਰਨ ਸਿੰਘ, ਜਸਕਰਨ ਸਿੰਘ, ਹਰਮਨ ਸਿੰਘ, ਹਰਗੁਨ ਸਿੰਘ , ਕੌਂਸਲਰ ਅਮਰਜੀਤ ਕੌਰ, ਕੌਂਸਲਰ ਮਨਜਿੰਦਰ ਕੌਰ , ਕੌਂਸਲਰ ਬਲਵਿਂਦਰ ਕੌਰ, ਬੀਬੀ ਕੁਲਵੰਤ ਕੌਰ, ਗੁਰਪ੍ਰੀਤ ਕੌਰ ਮਦਾਨ , ਹਰਪ੍ਰੀਤ ਕੌਰ ਛਾਬੜਾ, ਪਰਮਜੀਤ ਕੌਰ ਆਦਿ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਿਰ ਸਨ।
Author: Gurbhej Singh Anandpuri
ਮੁੱਖ ਸੰਪਾਦਕ