ਭੋਗਪੁਰ 7 ਜਨਵਰੀ ( ਸੁੱਖਵਿੰਦਰ ਜੰਡੀਰ ) ਪਿੰਡ ਭਟਨੂਰਾ ਖੁਰਦ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਸਬੰਧੀ ਪਿੰਡ ਤੇ ਇਲਾਕੇ ਦੀਆਂ ਸਮੂਹ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਏ ਗਏ ਜਿਸ ਵਿਚ ਭਾਈ ਇੰਦਰਜੀਤ ਸਿੰਘ, ਭਾਈ ਮੁਖਤਿਆਰ ਸਿੰਘ, ਭਾਈ ਗੁਰਜੀਤ ਸਿੰਘ ਜੀ ਨੇ ਕੀਰਤਰ ਰਾਹੀਂ ਸੰਗਤਾਂ ਨੂੰ ਖੂਬ ਨਿਹਾਲ ਕੀਤਾ , ਪਿੰਡ ਭਟਨੂਰਾ ਖੁਰਦ ਤੋਂ ਭਟਨੂਰਾ ਲੁਬਾਣਾ , ਟਾਂਡੀ ਚੌਕ ਤੋਂ ਚੌਕ ਬਜਾਜ ਭੱਠਾ , ਭਟਨੂਰਾ ਕਲਾਂ ਤੋਂ ਵਾਪਿਸ ਪਿੰਡ ਪਹੁੰਚਿਆ ਰਸਤੇ ਵਿੱਚ ਥਾਂ ਥਾਂ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਸੰਗਤਾਂ ਲਈ ਚਾਹ ਪਕੌੜਿਆਂ ਤੇ ਹੋਰ ਵੀ ਲੰਗਰ ਅਤੁੱਟ ਵਰਤਾਏ ਗਏ ਇਸ ਮੌਕੇ ਤੇ ਸਰਪੰਚ ਸੁਖਦੇਵ ਸਿੰਘ ਵੱਲੋਂ ਵੀ ਨਗਰ ਕੀਰਤਨ ਲੲਈ ਪੂਰਾ ਪ੍ਰਬੰਧ ਕੀਤਾ ਗਿਆ ਸੀ।