ਜੁਗਿਆਲ 7 ਜਨਵਰੀ ( ਸੁੱਖਵਿੰਦਰ ਜੰਡੀਰ ) ਜਿੱਥੇ ਅੱਜ ਪੰਜਾਬ ਭਰ ਵਿੱਚ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਯੂਨੀਅਨ ਪੰਜਾਬ ਵੱਲੋਂ ਪਨਬੱਸ ਅਤੇ ਪੀਆਰਟੀਸੀ ਦੇ ਗੇਟਾਂ ਅੱਗੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ ।ਉਥੇ ਹੀ ਪਠਾਨਕੋਟ ਡਿਪੂ ਵਿਖੇ ਵੀ ਗੇਟ ਰੈਲੀ ਕੀਤੀ ਗਈ। ਰੈਲੀ ਵਿੱਚ ਬੋਲਦੇ ਹੋਏ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਨੌਂ ਦਿਨ ਦੀ ਹੜਤਾਲ ਸਮੇਂ ਮਹਿਕਮੇ ਅਤੇ ਉੱਚ ਅਧਿਕਾਰੀਆਂ ਅਤੇ ਟਰਾਂਸਪੋਰਟ ਮੰਤਰੀ ਨੇ ਭਰੋਸਾ ਦਿੱਤਾ ਸੀ ਕੀ ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਅੰਦਰ ਪੱਕਾ ਕੀਤਾ ਜਾਵੇਗਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਬੇਸ ਤੇ ਕੀਤਾ ਜਾਵੇਗਾ । ਪਰ ਅਜੇ ਤੱਕ ਸਰਕਾਰ ਵੱਲੋਂ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਸ ਤੋਂ ਸਾਫ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਕਿਤੇ ਨਾ ਕਿਤੇ ਉਨ੍ਹਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ । ਜੋ ਕਿ ਉਨ੍ਹਾਂ ਵੱਲੋਂ ਕਦੀ ਵੀ ਸਹਿਣ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਇਸ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ । ਇਸ ਮੌਕੇ ਉਥੇ ਹੋਰ ਲੋਕ ਵੀ ਮੌਜੂਦ ਸਨ