ਪਠਾਨਕੋਟ ਜਨਵਰੀ (ਸੁਖਵਿੰਦਰ ਜੰਡੀਰ)
ਐੱਸਐੱਸਪੀ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਿਆਂ ਤੇ ਕਾਬੂ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਨੂੰ ਫੜ੍ਹਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ । ਜਿਸਦੇ ਚਲਦਿਆਂ ਥਾਣਾ ਡਿਵੀਜ਼ਨ ਨੰਬਰ ਇੱਕ ਪੁਲਸ ਨੇ ਪੰਜ ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਐੱਸ ਆਈ ਅੰਗਰੇਜ਼ ਸਿੰਘ ਵੱਲੋਂ ਪੁਲੀਸ ਪਾਰਟੀ ਨਾਲ ਬੱਸ ਸਟੈਂਡ ਤੇ ਨਾਕਾ ਲਗਾਇਆ ਗਿਆ ਸੀ । ਜਿੱਥੇ ਇਕ ਵਿਅਕਤੀ ਬੱਸ ਸਟੈਂਡ ਵੱਲ ਆ ਰਿਹਾ ਸੀ । ਜੋ ਕਿ ਪੁਲਸ ਪਾਰਟੀ ਨੂੰ ਦੇਖ ਘਬਰਾ ਗਿਆ ਅਤੇ ਪਿੱਛੇ ਨੂੰ ਮੁੜ ਗਿਆ । ਜਿਸ ਨੇ ਆਪਣੇ ਹੱਥ ਵਿੱਚ ਫੜਿਆ ਇਕ ਪਲਾਸਟਿਕ ਦਾ ਲਿਫਾਫਾ ਹੇਠਾਂ ਸੁੱਟ ਦਿੱਤਾ। ਜਦੋਂ ਪੁਲਸ ਪਾਰਟੀ ਨੇ ਲਿਫਾਫੇ ਨੂੰ ਚੈੱਕ ਕਰ ਵਿਅਕਤੀ ਨੂੰ ਕਾਬੂ ਕੀਤਾ ਤਾਂ ਲਿਫਾਫੇ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ।
ਜਿਸ ਦੇ ਤਹਿਤ ਪੁਲੀਸ ਨੇ ਵਿਅਕਤੀ ਉਤੇ ਮਾਮਲਾ ਦਰਜ ਕਰ ਲਿਆ ਹੈ ।ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਵਿਅਕਤੀ ਉੱਤੇ ਪਹਿਲਾਂ ਵੀ ਮਾਮਲਾ ਦਰਜ ਹੈ ਅਤੇ ਹੁਣ ਮਾਮਲੇ ਦੀ ਪੂਰੀ ਛਾਣਬੀਣ ਕੀਤੀ ਜਾ ਰਹੀ ਹੈ।
Author: Gurbhej Singh Anandpuri
ਮੁੱਖ ਸੰਪਾਦਕ