ਸ਼ਾਹਪੁਰਕੰਢੀ 8 ਜਨਵਰੀ (ਸੁਖਵਿੰਦਰ ਜੰਡੀਰ) ਦੇਸ਼ ਵਿੱਚ ਮਹਾਂਮਾਰੀ ਕੋਰੋਨਾ ਨੇ ਇਕ ਵਾਰ ਫਿਰ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੀ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਵੱਖ ਵੱਖ ਥਾਵਾਂ ਤੇ ਕੈਂਪ ਲਗਾ ਕੇ ਲੋਕਾਂ ਦੀ ਕੋਰੋਨਾ ਸੈਂਪਲਿੰਗ ਕਰ ਰਹੀਆਂ ਹਨ ਅਤੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਮਾਸਕ ਪਾਉਣ ਸਮਾਜਿਕ ਦੂਰੀ ਦਾ ਧਿਆਨ ਰੱਖਣ ਲਈ ਪ੍ਰੇਰਿਤ ਕਰ ਰਹੀਆਂ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਸਮਾਜ ਸੇਵਕ ਸੁਰਿੰਦਰ ਕਾਲੀਆ ਨੇ ਦੱਸਿਆ ਕਿ ਜਿਸ ਸਮੇਂ ਕੋਰੋਨਾ ਮਹਾਂਮਾਰੀ ਨੇ ਦੇਸ਼ ਵਿੱਚ ਆਪਣੇ ਪੈਰ ਪਸਾਰੇ ਸਨ ਉਸ ਸਮੇਂ ਪੂਰੇ ਦੇਸ਼ ਵਿੱਚ ਲੋਗਡਰੋਨ ਲਗਾ ਦਿੱਤਾ ਗਿਆ ਸੀ ਪਰ ਹੌਲੀ ਹੌਲੀ ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਘਟ ਗਿਆ ਅਤੇ ਆਮ ਜਨ ਜੀਵਨ ਪਟੜੀ ਤੇ ਆਉਣਾ ਸ਼ੁਰੂ ਹੋ ਗਿਆ ਪਰ ਹੁਣ ਜਦੋਂ ਇੱਕ ਵਾਰ ਫਿਰ ਕੋਰੋਨਾ ਮਹਾਂਮਾਰੀ ਨੇ ਦੇਸ਼ ਵਿੱਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਇਸ ਨੂੰ ਹਰਾਉਣ ਵਿਚ ਜੁੱਟ ਗਈਆਂ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਵੀ ਇਸ ਮਹਾਂਮਾਰੀ ਨੂੰ ਹਰਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ ਸਮੇਂ ਸਮੇਂ ਤੋਂ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਮਾਸਕੋ ਪਾਉਣਾ ਸਮਾਜਿਕ ਦੂਰੀ ਦਾ ਧਿਆਨ ਰੱਖਣਾ ਆਦਿ ਸਾਰੀਆਂ ਹਿਦਾਇਤਾਂ ਨੂੰ ਜ਼ਰੂਰੀ ਸਮਝਣਾ ਚਾਹੀਦਾ ਹੈ ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਭਿਆਨਕ ਮਹਾਂਮਾਰੀ ਨੂੰ ਹਲਕੇ ਵਿੱਚ ਨਹੀਂ ਲਿਆ ਜਾਵੇ ਅਤੇ ਸਰਕਾਰ ਦਾ ਸਹਿਯੋਗ ਕਰਦੇ ਹੋਏ ਇਸ ਮਹਾਂਮਾਰੀ ਨੂੰ ਹਰਾਉਣ ਵਿੱਚ ਪ੍ਰਸ਼ਾਸਨ ਦੀ ਮਦਦ ਕੀਤੀ ਜਾਵੇ।
Author: Gurbhej Singh Anandpuri
ਮੁੱਖ ਸੰਪਾਦਕ