ਚੰਡੀਗੜ੍ਹ 8 ਦਸੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ ) ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲ ਗਿਆ ਹੈ। ਬੀਜੇਪੀ ਨੇ ਚੰਡੀਗੜ੍ਹ ਨਗਰ ਨਿਗਮ ਦਾ ਮੁਕਾਬਲਾ ਜਿੱਤ ਲਿਆ ਹੈ। ਮੇਅਰ ਦੀ ਚੋਣ ਲਈ ਕੁੱਲ 28 ਵੋਟਾਂ ਪਈਆਂ। ਭਾਰਤੀ ਜਨਤਾ ਪਾਰਟੀ ਦੀ ਸਰਬਜੀਤ ਕੌਰ ਚੰਡੀਗੜ੍ਹ ਦੀ ਨਵੀਂ ਮੇਅਰ ਬਣੇ ਹਨ। ਉਨ੍ਹਾਂ ਦੇ ਮੇਅਰ ਬਣਦੇ ਹੀ ਭਾਜਪਾ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ।
ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ MC ਸਦਨ ‘ਚ ਜ਼ੋਰਦਾਰ ਹੰਗਾਮਾ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਾਇਦ ਹੀ ਮੇਅਰ ਚੋਣਾਂ ਨੂੰ ਲੈ ਕੇ ਇਸ ਤਰ੍ਹਾਂ ਦਾ ਹੰਗਾਮਾ ਦੇਖਿਆ ਗਿਆ ਹੈ। ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਭਾਜਪਾ ਨੇ ਧਾਂਦਲੀ ਕੀਤੀ ਹੈ।