ਬਾਘਾਪੁਰਾਣਾ 10 ਜਨਵਰੀ (ਰਾਜਿੰਦਰ ਸਿੰਘ ਕੋਟਲਾ) ਪੰਜਾਬ ਅਤੇ ਬਾਹਰਲੇ ਸੂਬਿਆਂ ਦੀਆਂ ਜੇਲਾਂ’ਚ ਨਜਰਬੰਦ ਅਤੇ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜੱਥੇਬੰਦੀਆਂ ਵੱਲੋਂ 11 ਜਨਵਰੀ ਗੁਰਦੁਆਰਾ ਜੋਤੀ ਸਰੂਪ ਫਤਹਿਗ੍ਹੜ ਸਾਹਿਬ ਤੋਂ ਚੰਡੀਗ੍ਹੜ ਤੱਕ ਇੱਕ ਵਿਸ਼ਾਲ ਸ਼ਾਂਤਮਈ ਰਿਹਾਈ ਮਾਰਚ ਕੱਢਿਆ ਜਾ ਰਿਹਾ ਹੈ:-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ)ਕਿਸਾਨ ਵਿੰਗ ਦੇ ਪਰਧਾਨ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਸੀਨੀ: ਆਗੂ ਭਾਈ ਰਣਜੀਤ ਸਿੰਘ ਵਾਂਦਰ ਨੇ ਪੈ੍ਸ ਨੂੰ ਦੱਸਿਆ ਕਿ ਇਹ ਮਾਰਚ 12 ਜਨਵਰੀ ਨੂੰ ਸਵੇਰੇ 10 ਵਜੇ ਗੁਰਦੁਆਰਾ ਜੋਤੀ ਸਰੂਪ ਤੋਂ ਰਵਾਨਾ ਹੋਵੇਗਾ ਇਹ ਬੰਦੀ ਸਿੰਘ ਰਿਹਾਈ ਮਾਰਚ ਵਡਾਲੀ,ਚੁੰਨੀ,ਲਾਡਰਾਂ ਮੋਹਾਲੀ ਤੋਂ ਹੁੰਦਾ ਹੋਇਆ ਗਵਰਨਰ ਹਾਊਸ ਚੰਡੀਗ੍ਹੜ ਜਾ ਕੇ ਖਤਮ.ਹੋਵੇਗਾ ਜਿੱਥੇ ਬੰਦੀ ਸਿੰਘਾਂ ਦੀ ਰਹਾਈ ਲਈ ਲੰਬੇ ਤੋਂ ਲਟਕ ਰਹੇ ਹੱਲ ਲਈ ਪੰਜਾਬ ਦੇ ਰਾਜਪਾਲ ਨੂੰ ਯਾਦ ਪੱਤਰ ਦਿੱਤਾ ਜਾਵੇਗਾ ਅਤੇ ਸਾਰੀਆਂ ਪੰਥਕ ਜੱਥੇਬੰਦੀਆਂ ਦੇ ਆਗੂ ਸਹਿਬਾਨ ਅਤੇ ਵਰਕਰ ਆਪੋ-ਆਪਣੇ ਸਾਧਨਾਂ ‘ਤੇ ਇਸ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਜਾ ਰਹੇ ਮਾਰਚ ‘ਚ ਸ਼ਾਮਲ ਹੋਣਗੇ ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਕੱਲ 11 ਜਨਵਰੀ ਨੂੰ ਸਵੇਰੇ 9 ਵਜੇ ਪਹੁੰਚਣ ਦੀ ਕਿਰਪਲਾ ਕਰਨ ਜੀ।