ਸ਼ਾਹਪੁਰਕੰਢੀ 11 ਜਨਵਰੀ (ਸੁਖਵਿੰਦਰ ਜੰਡੀਰ) ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਹੇਠ ਪੰਜਾਬ ਵਿੱਚ ਹੋਏ ਕੰਮਾਂ ਦੀ ਸ਼ਲਾਘਾ ਕਰਦੀ ਹੋਈ ਇੰਟਕ ਯੂਨੀਅਨ ਦੇ ਆਰ ਐੱਸ ਡੀ ਪ੍ਰਧਾਨ ਵਿਜੇ ਸ਼ਰਮਾ ਨੇ ਦੱਸਿਆ ਕਿ ਲਗਪਗ ਕੁਝ ਮਹੀਨਿਆਂ ਦੇ ਕਾਰਜਕਾਲ ਵਿੱਚ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੰਜਾਬ ਦੇ ਲੋਕਾਂ ਲਈ ਕਈ ਅਹਿਮ ਫੈਸਲੇ ਲਏ ਹਨ ਜਿਨ੍ਹਾਂ ਤੋਂ ਅੱਜ ਪੰਜਾਬ ਵਿੱਚ ਖੁਸ਼ਹਾਲੀ ਬਣੀ ਹੋਈ ਹੈ।
ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਵਰਗੇ ਮੁੱਖ ਮੰਤਰੀ ਦੇ ਹੱਥਾਂ ਵਿਚ ਪੰਜਾਬ ਪ੍ਰਦੇਸ਼ ਹਰ ਪੱਖੋਂ ਵਿਕਾਸ ਵੱਲ ਨੂੰ ਵਧ ਰਿਹਾ ਹੈ ਅੱਗੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਰ ਅੱਜ ਵੀ ਪੰਜਾਬ ਵਿੱਚ ਕੁਝ ਅਜਿਹੇ ਮਸਲੇ ਹਨ ਜਿਨ੍ਹਾਂ ਵੱਲ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਕੋਈ ਫ਼ੈਸਲਾ ਨਹੀਂ ਲਿਆ ਗਿਆ ਕਿਉਂਕਿ ਚਰਨਜੀਤ ਚੰਨੀ ਦੇ ਹੱਥਾਂ ਵਿਚ ਪੰਜਾਬ ਪ੍ਰਦੇਸ਼ ਦੀ ਵਾਗਡੋਰ ਹੀ ਕੁਝ ਸਮੇਂ ਲਈ ਹੀ ਰਹੀ ਹੋਰ ਗੱਲਬਾਤ ਕਰਦੀ ਹੋਈ ਉਨ੍ਹਾਂ ਕਿਹਾ ਕਿ ਪੰਚਾਂ ਪ੍ਰਦੇਸ਼ ਨੂੰ ਖੁਸ਼ਹਾਲ ਬਣਾਉਣ ਲਈ ਚਰਨਜੀਤ ਚੰਨੀ ਵਰਗੇ ਸੂਝਵਾਨ ਆਗੂ ਦੀ ਲੋੜ ਹੈ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਕਾਂਗਰਸ ਪਾਰਟੀ ਦੀ ਸਰਕਾਰ ਰਿਪੀਟ ਹੋਵੇਗੀ ਅਤੇ ਪੰਜਾਬ ਪ੍ਰਦੇਸ਼ ਵਿਕਾਸ ਦੇ ਰਾਹ ਤੇ ਹੋ ਕੇ ਕੀ ਕਰੇਂਗਾ।