37 Views
ਚੰਡੀਗੜ੍ਹ, 11 ਜਨਵਰੀ (ਨਜ਼ਰਾਨਾ ਨਿਊਜ਼ ਨੈੱਟਵਰਕ ) ਪੰਜਾਬ ਵਿੱਚ ਚੋਣਾਂ ਦਾ ਐਲਾਨ ਹੁੰਦੇ ਹੀ ਭਾਜਪਾ ਜ਼ਿਆਦਾ ਸਰਗਰਮ ਹੋ ਗਈ ਹੈ। ਉਸ ਨੇ ਸੰਗਰੂਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦੋਹਤੇ ਕਰਨਵੀਰ ਸਿੰਘ ਟੌਹੜਾ ਅਤੇ ਲੁਧਿਆਣਾ ਤੋਂ ਯੂਥ ਅਕਾਲੀ ਆਗੂ ਗੁਰਦੀਪ ਗੋਸ਼ਾ ਨੂੰ ਆਪਣੇ ਸ਼ਾਮਲ ਕਰ ਲਿਆ। ਦਿੱਲੀ ਵਿੱਚ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਮਨਜਿੰਦਰ ਸਿਰਸਾ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਅਰਵਿੰਦ ਖੰਨਾ ਕਾਂਗਰਸ ਦੀ ਟਿਕਟ ‘ਤੇ ਦੋ ਵਾਰ ਸੰਗਰੂਰ ਤੋਂ ਵਿਧਾਇਕ ਰਹਿ ਚੁੱਕੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਭਾਜਪਾ ਵਿੱਚ ਸ਼ਾਮਲ ਹੋਏ ਕਰਨਵੀਰ ਟੌਹੜਾ ਦੇ ਨਾਨਾ ਗੁਰਚਰਨ ਸਿੰਘ ਟੌਹੜਾ ਪੰਜਾਬ ਦੇ ਸਿਆਸੀ ਆਗੂ ਰਹੇ ਹਨ।
Author: Gurbhej Singh Anandpuri
ਮੁੱਖ ਸੰਪਾਦਕ