Home » ਮਨੋਰੰਜਨ » ਸ਼ੇਖਾਵਤ ਨੇ ਕੀਤਾ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਨੂੰ ਭਾਜਪਾ ’ਚ ਸ਼ਾਮਿਲ

ਸ਼ੇਖਾਵਤ ਨੇ ਕੀਤਾ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਨੂੰ ਭਾਜਪਾ ’ਚ ਸ਼ਾਮਿਲ

30

ਅੰਮ੍ਰਿਤਸਰ 12 ਜਨਵਰੀ (ਕੇਸਰੀ ਨਿਊਜ਼ ਨੈੱਟਵਰਕ)-ਪੰਜਾਬ ਭਾਜਪਾ ਇੰਚਾਰਜ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਸ੍ਰੀ ਸੋਮ ਪ੍ਰਕਾਸ਼ ਦੀ ਮੌਜੂਦਗੀ ਚ ਸਿੱਖ ਸਟੂਡੈਂਟਸ ਫੈਡਰੇਸ਼ਨ ( ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਇਕ ਲੰਮਾ ਅਰਸਾ ਕੰਮ ਕਰਨ ਤੋਂ ਇਲਾਵਾ ਦਮਦਮੀ ਟਕਸਾਲ ਨਾਲ ਜੁੜੇ ਰਹੇ ਹਨ। ਉਹ ਸਿੱਖ ਪੰਥ ਅਤੇ ਪੰਜਾਬ ਦੇ ਮਾਮਲਿਆਂ ਪ੍ਰਤੀ ਸਮਝ ਰੱਖਣ ਵਾਲੇ ਚਿੰਤਕਾਂ ’ਚੋਂ ਇਕ ਹਨ। ਜਲੰਧਰ ਵਿਖੇ ਇਸ ਮੌਕੇ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹੀ ਸਿੱਖਾਂ ਦੀ ਨਬਜ਼ ਨੂੰ ਪਛਾਣਿਆ, ਸਿੱਖ ਕੌਮ ਪ੍ਰਤੀ ਗੰਭੀਰਤਾ ਦਿਖਾ ਕੇ ਅਨੇਕਾਂ ਕਾਰਜ ਕਰਦਿਆਂ ਸਿੱਖ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਸਿੱਖ ਭਾਈਚਾਰੇ ਪ੍ਰਤੀ ਉਨ੍ਹਾਂ ਦੀ ਚੰਗੀ ਪਹੁੰਚ ਅਪਣਾਉਣ ਨੂੰ ਦੇਖਦਿਆਂ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਿਲ ਹੋ ਕੇ ਪੰਥ ਅਤੇ ਪੰਜਾਬ ਲਈ ਆਪਣੀ ਭੂਮਿਕਾ ਅਦਾ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਨੇ ਲੋਕਾਂ ਭਾਵਨਾਵਾਂ ਸਮਝਦਿਆਂ ਕਈ ਚੰਗੇ ਕਦਮ ਚੁੱਕੇ ਹਨ। ਜਿਸ ਵਿਚ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਵੀ ਸ਼ਾਮਿਲ ਹੈ। ਉਨ੍ਹਾਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ’ਚ ਸੰਜੀਦਗੀ ਦਿਖਾਈ, ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜਪੁਰ ਰੈਲੀ ਰਾਹੀਂ ਪੰਜਾਬ ਦੇ ਵਿਕਾਸ ਲਈ ਕਈ ਅਹਿਮ ਪ੍ਰਾਜੈਕਟ ਸ਼ੁਰੂ ਕਰਨੇ ਸਨ, ਰੈਲੀ ਕਾਰਨ ਸਿਆਸੀ ਹਵਾ ਦਾ ਰੁੱਖ ਬਦਲਦਾ ਦੇਖ ਕਾਂਗਰਸ ਸਰਕਾਰ ਅਤੇ ਵਿਰੋਧੀਆਂ ਨੇ ਪੰਜਾਬ ਅਤੇ ਪੰਜਾਬੀਅਤ ਦੇ ਵਿਰੁੱਧ ਭੁਗਤ ਨੂੰ ਪਹਿਲ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਮਜ਼ਬੂਤ ਹੋਇਆ ਹੈ ਅਤੇ ਵਿਸ਼ਵ ਪੱਧਰ ’ਤੇ ਭਾਰਤ ਦੀ ਛਵੀ ਮਜ਼ਬੂਤ ਬਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਰਥਚਾਰੇ ਨੂੰ ਪੈਰਾਂ ਸਿਰ ਮੁੜ ਲਿਆਉਣ, ਇੰਡਸਟਰੀ ਦੇ ਵਿਕਾਸ, ਨੌਜਵਾਨਾਂ ਦਾ ਪ੍ਰਵਾਸ ਰੋਕਣ, ਬੇਰੁਜ਼ਗਾਰੀ, ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਲੋਕ ਹਿਤੂ ਬਣਾਉਣ ਲਈ ਕੇਂਦਰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਅਰਵਿੰਦ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ, ਐਡਵੋਕੇਟ ਗਗਨਦੀਪ ਸਿੰਘ ਏ ਆਰ, ਸਰਪੰਚ ਹਰਪ੍ਰੀਤ ਸਿੰਘ ਹੈਪੀ ਸੰਧੂ, ਇੰਜੀ: ਭਾਗਯਾ ਸ਼ਰਮਾ, ਕਾਰਤਿਕ ਸ਼ਰਮਾ ਆਦਿ ਮੌਜੂਦ ਸਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?