ਕਰਤਾਰਪੁਰ 12 ਜਨਵਰੀ (ਭੁਪਿੰਦਰ ਸਿੰਘ ਮਾਹੀ) ਕਰਤਾਰਪੁਰ ਨਗਰ ਦੀ ਸਿਰਮੌਰ ਜਥੇਬੰਦੀ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਦੀ ਇਕ ਮੀਟਿੰਗ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਵਿਖੇ ਸਰਪ੍ਰਸਤ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਸੁਸਾਇਟੀ ਦੀ 12 ਮੈਂਬਰੀ ਕਮੇਟੀ ਵਿੱਚੋਂ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਤਜਿੰਦਰ ਸਿੰਘ ਖਾਲਸਾ, ਚੇਅਰਮੈਨ ਗੁਰਪ੍ਰੀਤ ਸਿੰਘ ਖਾਲਸਾ, ਸਰਪ੍ਰਸਤ ਮਨਜੀਤ ਸਿੰਘ ਨੇ ਕਿਹਾ ਕਿ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਰਿੰਕੂ ਨੂੰ ਉਹਨਾਂ ਦੀਆਂ ਸੁਸਾਇਟੀ ਵਿਰੋਧੀ ਗਤੀਵਿਧੀਆਂ ਅਤੇ ਸਾਡੇ ਨਾਲ ਵਿਚਾਰ ਨਾ ਮੇਲ ਖਾਣ ਕਰਕੇ ਸੁਸਾਇਟੀ ਵਿੱਚੋਂ ਸੇਵਾ ਮੁਕਤ ਕੀਤਾ ਜਾਂਦਾ ਹੈ ਤੇ ਉਹਨਾਂ ਦੀ ਮੈਂਬਰਸ਼ਿਪ ਅਤੇ ਸੀਨੀਅਰ ਮੀਤ ਪ੍ਰਧਾਨ ਦਾ ਅਹੁਦਾ ਰੱਦ ਕੀਤਾ ਜਾਂਦਾ ਹੈ।
ਉਹਨਾਂ ਕਿਹਾ ਕਿ ਹਰਵਿੰਦਰ ਸਿੰਘ ਰਿੰਕੂ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਦੇ ਨਾਮ ਤੇ ਕੋਈ ਉਗਰਾਹੀ ਨਹੀਂ ਕਰ ਸਕਦਾ। ਇਸ ਮੌਕੇ ਸੁਸਾਇਟੀ ਦੇ ਸਲਾਹਕਾਰ ਰਹੇ ਜਸਵਿੰਦਰ ਸਿੰਘ ਜੱਸੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਓਂਕਾਰ ਸਿੰਘ ਸੰਨੀ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ, ਨਿਰਵੈਰ ਸਿੰਘ, ਅਮਰਜੀਤ ਸਿੰਘ, ਨਵਜੋਤ ਸਿੰਘ ਹੁੰਝਣ, ਗੁਰਦਿੱਤ ਸਿੰਘ, ਮਾਸਟਰ ਅਮਰੀਕ ਸਿੰਘ, ਭੁਪਿੰਦਰ ਸਿੰਘ ਮਾਹੀ ਮੌਜੂਦ ਸਨ।
Author: Gurbhej Singh Anandpuri
ਮੁੱਖ ਸੰਪਾਦਕ