ਬਰਗਾੜੀ/ਬਾਘਾਪੁਰਾਣਾ 1ਜਨਵਰੀ(ਰਾਜਿੰਦਰ ਸਿੰਘ ਕੋਟਲਾ) ਅੱਜ 192ਵੇੰ ਜਥੇ ਨੇ ਦਿੱਤੀ ਗ੍ਰਿਫਤਾਰੀ 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ।ਇਹ ਮੋਰਚਾ ਸ੍ਰ.ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।
ਅੱਜ ਜ਼ਿਲਾ(ਫਰੀਦਕੋਟ)ਦੇ ਬਲਜਿੰਦਰ ਸਿੰਘ, ਬਿਕਰਮ ਸਿੰਘ,ਗੁਰਵਿੰਦਰ ਸਿੰਘ, ਗੁਰਮੇਲ ਸਿੰਘ, ਸੁਖਮੰਦਰ ਸਿੰਘ,ਭਿੰਦਰ ਸਿੰਘ,ਬਲਵੰਤ ਸਿੰਘ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਜਥੇ ਨੂੰ ਰਵਾਨਾ ਕਰਦੇ ਹੋਏ ਸਿੱਖ ਇੰਟਰਨੈਸ਼ਨਲ ਲੀਡਰ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)ਮੋਰਚੇ ਦੇ ਮੁੱਖ ਸੇਵਾਦਾਰ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ)ਇਕਬਾਲ ਸਿੰਘ ਸੰਧੂ ਬਰਗਾੜੀ, ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਗੁਰਪ੍ਰੀਤ ਸਿੰਘ ਲਾਡਬੰਜਾਰਾ,ਗੁਰਭਿੰਦਰ ਸਿੰਘ ਬਰਗਾੜੀ,ਗੁਰਲਾਲ ਸਿੰਘ ਦਬੜੀਖਾਨਾ,ਜਗਤਾਰ ਸਿੰਘ ਦਬੜੀਖਾਨਾ,ਰਣਦੀਪ ਸਿੰਘ ਸੰਧੂ ਸੈਕਟਰੀ ਮਾਨ ਸਾਬ੍ਹ ਅਤੇ ਕੁਲਵਿੰਦਰ ਸਿੰਘ ਖਾਲਿਸਤਾਨੀ ਆਦਿ ਹਾਜ਼ਰ ਸਨ ਅਤੇ ਸਟੇਜ ਦੀ ਸੇਵਾ ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਸੁਚੱਜੇ ਢੰਗ ਨਾਲ ਨਿਭਾਈ, ਜਥੇ: ਦਰਸਨ ਸਿੰਘ ਦਲੇਰ,ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।
Author: Gurbhej Singh Anandpuri
ਮੁੱਖ ਸੰਪਾਦਕ