ਭੋਗਪੁਰ 14 ਜਨਵਰੀ (ਸੁੱਖਵਿੰਦਰ ਜੰਡੀਰ) ਪੰਜਾਬ ਖਾਦੀ ਬੋਰਡ ਦੇ ਡਾਇਰੈਕਟਰ ਪਰਮਜੀਤ ਸਿੰਘ ਖ਼ਾਲਸਾ ਨੇ ਇੱਕ ਖ਼ਤ ਸੋਨੀਆ ਗਾਂਧੀ ਅਤੇ ਡਾ ਮਨਮੋਹਨ ਸਿੰਘ ਨੂੰ ਲਿਖ ਕੇ ਭੇਜਿਆ ਸੀ। ਜਿਸ ਵਿਚ ਪਰਮਜੀਤ ਸਿੰਘ ਖ਼ਾਲਸਾ ਨੇ ਲਿਖਿਆ ਕਿ 30-35 ਸਾਲ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਨੇ ਇਸ ਤਰ੍ਹਾਂ ਦਾ ਕੋਈ ਵੀ ਕੰਮ ਨਹੀਂ ਕੀਤਾ, ਜਿਸ ਨਾਲ ਪਾਰਟੀ ਨੂੰ ਨੁਕਸਾਨ ਹੋਵੇ। ਇਹ ਕਾਂਗਰਸ ਪਾਰਟੀ ਮਾਂ ਵਰਗੀ ਹੈ। ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਤਨ ਮਨ ਪਾਰਟੀ ਲਈ ਨਿਸ਼ਾਵਰ ਕੀਤਾ ਸਮੇਂ ਕਿਸੇ ਤਰ੍ਹਾਂ ਦਾ ਵੀ ਹੋਵੇ,ਉਹ ਹਮੇਸ਼ਾਂ ਹੀ ਕਾਂਗਰਸ ਪਾਰਟੀ ਦੀ ਸੇਵਾ ਵਿਚ ਤਿਆਰ ਰਹਿਣਗੇ।ਇਸ ਮੌਕੇ ਤੇ ਪਰਮਜੀਤ ਸਿੰਘ ਖ਼ਾਲਸਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਸ਼ਾਮ ਚੁਰਾਸੀ ਵਿਧਾਨ ਸਭਾ ਸੀਟ ਲਈ ਦਾਅਵੇਦਾਰੀ ਕਰ ਰਹੇ ਹਨ ,ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦੀ ਸੇਵਾ ਕਰ ਸਕਣ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਪਾਰਟੀ ਉਨ੍ਹਾਂ ਨੂੰ ਨਿਰਾਸ਼ ਨਹੀਂ ਕਰਨਗੇ।