“ਥਾਂ-ਥਾਂ ਲੱਗੇ ਸ਼ਹਿਰ ਵਿੱਚ ਗੰਦਗੀ ਦੇ ਢੇਰ”
“ਜਿੰਨਾ ਚਿਰ ਸਾਡੀਆਂ ਮੰਨੀਆਂ ਨਹੀਂ ਜਾਂਦੀਆਂ ਓਨੀ ਦੇਰ ਤੱਕ ਹਡ਼ਤਾਲ ਜਾਰੀ ਰਹੇਗੀ:ਪ੍ਰਧਾਨ ਮਾਤਾ ਦੀਨ”
ਬਾਘਾਪੁਰਾਣਾ,16 ਜਨਵਰੀ (ਰਾਜਿੰਦਰ ਸਿੰਘ ਕੋਟਲਾ) ਪੰਜਾਬ ਸਰਕਾਰ ਵੱਲੋਂ ਕੱਚੇ ਸਫਾਈ ਸੇਵਕਾਂ ਨੂੰ ਪੱਕੇ ਨਾ ਕਰਨ ਕਾਰਨ ਨਗਰ ਕੌਂਸਲ ਬਾਘਾਪੁਰਾਣਾ ਸਫਾਈ ਸੇਵਕਾਂ ਵੱਲੋਂ ਲੰਬੇ ਸਮੇਂ ਤੋਂ ਹੜਤਾਲ ਸ਼ੁਰੂ ਕੀਤੀ ਹੋਈ ਹੈ ਜਿਸ ਕਾਰਨ ਸ਼ਹਿਰ ਅੰਦਰ ਗਲੀ ਮੁਹੱਲੇ ਅਤੇ ਸੜਕਾਂ ਤੇ ਗੰਦਗੀ ਦੇ ਢੇਰ ਲੱਗ ਗਏ ਹਨ ਇਸ ਥਾਵਾਂ ਤੇ ਘੁੰਮਦੇ ਅਵਾਰਾ ਪਸ਼ੂਆਂ ਵੱਲੋਂ ਮੂੰਹ ਮਾਰਨ ਨਾਲ ਗੰਦਗੀ ਹੋਰ ਫੈਲ ਰਹੀ ਹੈ ਸਫ਼ਾਈ ਨਾ ਹੋਣ ਕਾਰਨ ਮੱਖੀ ਮੱਛਰ ਵੀ ਵਧ ਰਹੇ ਹਨ ਜਿਸ ਕਾਰਨ ਸ਼ਹਿਰ ਅੰਦਰ ਕੋਈ ਭਿਆਨਕ ਬੀਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ ਅਤੇ ਨਾਲਿਆਂ ਦੀ ਸਫਾਈ ਨਾ ਹੋਣ ਕਾਰਨ ਗੰਦਾ ਪਾਣੀ ਸੜਕਾਂ ਤੇ ਆ ਰਿਹਾ ਹੈ ਜਿਸ ਕਾਰਨ ਪੈਦਲ ਚੱਲਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਕਾਰਨ ਸ਼ਹਿਰ ਵਾਸੀਆਂ ਅਤੇ ਮੇਨ ਰੋਡ ਤੋਂ ਲੰਘਣ ਵਾਲੇ ਯਾਤਰੀਆਂ ਨੂੰ ਵੀ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਪੰਜਾਬ ਵਿੱਚ ਵਿਧਾਨ ਸਭਾ ਵੋਟਾਂ ਹੋਣ ਕਾਰਨ ਪੰਜਾਬ ਵਿੱਚ ਚੋਣ ਜ਼ਾਬਤਾ ਲੱਗ ਚੁੱਕਿਆ ਹੈ ਜਿਸ ਦੇ ਨਤੀਜੇ 10 ਮਾਰਚ ਨੂੰ ਆਉਣਗੇ ਅਤੇ ਨਵੀਂ ਸਰਕਾਰ ਬਣਨ ਤੋਂ ਬਾਅਦ ਕੋਈ ਸਫ਼ਾਈ ਸੇਵਕਾਂ ਦਾ ਮਸਲਾ ਹੱਲ ਹੋਵੇਗਾ ਸਫ਼ਾਈ ਸੇਵਕਾਂ ਪ੍ਰਧਾਨ ਮਾਤਾਦੀਨ ਨੇ ਪੱਤਰਕਾਰ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਲੰਮੇ ਸਮੇਂ ਤੋਂ ਮੁਲਾਜ਼ਮ ਕੰਟੈਕਟ ਬੇਸ ਤੇ ਪੱਕੇ ਹੋਣ ਕਾਰਨ ਮੰਗ ਕੀਤੀ ਜਾ ਰਹੀ ਸੀ ਪਰ ਸਰਕਾਰ ਨੇ ਜ਼ਿਲ੍ਹਾ ਮੋਗਾ ਬਾਘਾਪੁਰਾਣਾ ਵਿੱਚ ਮੁਲਾਇਮ ਨੂੰ ਜਾਣਬੁੱਝ ਕੇ ਪੱਕੇ ਨਹੀਂ ਕੀਤਾ ਅਤੇ ਚੋਣ ਜ਼ਾਬਤਾ ਲੱਗ ਗਿਆ ਹੁਣ ਜਦੋਂ ਤੱਕ ਸਾਡੀਆਂ ਮੰਗਾਂ ਲਾਗੂ ਨਹੀਂ ਹੁੰਦੀਆਂ ਉਦੋਂ ਤੱਕ ਹੜਤਾਲ ਤੇ ਰਹਾਂਗੇ।
Author: Gurbhej Singh Anandpuri
ਮੁੱਖ ਸੰਪਾਦਕ