ਭੁਲੱਥ 22 ਜੂਨ (ਭਾਈ ਜਸਵਿੰਦਰ ਸਿੰਘ ਖਾਲਸਾ) ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਵੱਲੋਂ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ,ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਪੱਤੀ ਅਵਾਣ ਪਿੰਡ ਡੱਡੀਆਂ ਜ਼ਿਲਾ ਹੁਸ਼ਿਆਰਪੁਰ ਦੇ ਵਿਸ਼ੇਸ਼ ਸਹਿਯੋਗ ਅਤੇ ਇਲਾਕੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਮਨੀ ਸਿੰਘ ਜੀ ਅਤੇ ਜੂਨ ਉੱਨੀ ਸੌ ਚੁਰਾਸੀ ਦੇ ਸਮੂਹ ਸ਼ਹੀਦਾਂ ਦੀ ਮਿੱਠੀ ਯਾਦ ਵਿਚ ਸਾਲਾਨਾ ਗੁਰਮਤਿ ਟ੍ਰੇਨਿੰਗ ਕੈਂਪ ਅੱਜ ਮਿਤੀ 21 ਜੂਨ ਤੋਂ ਆਰੰਭ ਹੋ ਗਏ ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਭਾਈ ਜਸਵਿੰਦਰ ਸਿੰਘ ਖਾਲਸਾ, ਜਨਰਲ ਸੈਕਟਰੀ ਗੁਰਭੇਜ ਸਿੰਘ ਆਨੰਦਪੁਰੀ ,ਖਜ਼ਾਨਚੀ ਭਾਈ ਰਣਜੀਤ ਸਿੰਘ ਰਾਜਪੁਰਾ ਅਤੇ ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਵੱਲੋਂ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਦੇ ਨਾਲ ਹਰ ਸਾਲ ਜੂਨ ਅਤੇ ਦਸੰਬਰ ਮਹੀਨੇ ਵਿੱਚ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਅਤੇ ਗੁਰਮਤ ਟ੍ਰੇਨਿੰਗ ਕੈਂਪ ਲਗਾਏ ਜਾਂਦੇ ਹਨ ਇਸ ਸਾਲ ਮਿਤੀ 21 ਜੂਨ ਤੋਂ ਲੈ ਕੇ 2 ਜੁਲਾਈ ਤੱਕ ਇਹ ਮਹਾਨ ਸ਼ਹੀਦੀ ਗੁਰਮਤਿ ਸਮਾਗਮ ਅਤੇ ਗੁਰਮਤਿ ਟ੍ਰੇਨਿੰਗ ਕੈਂਪ ਗੁਰਦੁਆਰਾ ਸਿੰਘ ਸਭਾ ਪੱਤੀ ਅਵਾਨ ਪਿੰਡ ਡੱਡੀਆਂ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਸੈਂਟਰ ਬਣਾ ਕੇ ਕਰਵਾਏ ਜਾ ਰਹੇ ਹਨ ।
ਇਸ ਦੌਰਾਨ ਦਸ ਪਿੰਡਾਂ ਦੇ ਵਿਚ ਗੁਰਮਤਿ ਟ੍ਰੇਨਿੰਗ ਕੈਂਪ ਲਗਾਏ ਜਾਣਗੇ ਅਤੇ ਇਲਾਕੇ ਦੇ 20/25 ਪਿੰਡਾਂ ਦੇ ਵਿਚ ਗੁਰਮਤਿ ਸਮਾਗਮ ਕੀਤੇ ਜਾਣਗੇ ।ਅੱਜ ਗੁਰਦੁਆਰਾ ਸਿੰਘ ਸਭਾ ਪੱਤੀ ਅਵਾਣ ਪਿੰਡ ਡੱਡੀਆਂ ਜ਼ਿਲ੍ਹਾ ਹੁਸ਼ਿਆਰਪੁਰ, ਪਿੰਡ ਜ਼ਹੂਰਾ ਜ਼ਿਲ੍ਹਾ ਹੁਸ਼ਿਆਰਪੁਰ ,ਗੁਰਦੁਆਰਾ ਸਾਹਿਬ ਪਿੰਡ ਪ੍ਰੇਮਪੁਰ ਜ਼ਿਲਾ ਹੁਸ਼ਿਆਰਪੁਰ, ਬਾਬਾ ਮੱਖਣ ਸ਼ਾਹ ਲੁਬਾਣਾ ਪਿੰਡ ਕਮਰਾਵਾਂ ਤਹਿਸੀਲ ਭੁਲੱਥ ਜ਼ਿਲਾ ਕਪੂਰਥਲਾ, ਗੁਰਦੁਆਰਾ ਸਾਹਿਬ ਪਿੰਡ ਆਲਮਪੁਰ ਬੱਕਾ ਵਿਖੇ ਅੱਜ ਤੋਂ ਗੁਰਮਤਿ ਕਲਾਸਾਂ ਆਰੰਭ ਹੋ ਗਈਆਂ ਹਨ ਅਤੇ ਬਾਕੀ ਪਿੰਡਾਂ ਵਿੱਚ ਮਿਤੀ ਤੇਈ ਜੂਨ ਤੋਂ ਗੁਰਮਤਿ ਕਲਾਸਾਂ ਆਰੰਭ ਹੋਣਗੀਆਂ ਮਿਤੀ 1 ਜੁਲਾਈ ਨੂੰ ਅੰਮ੍ਰਿਤ ਸੰਚਾਰ ਦਸਤਾਰ ਅਤੇ ਦੁਮਾਲਾ ਮੁਕਾਬਲੇ ਕਰਵਾਏ ਜਾਣਗੇ ਅਤੇ 2 ਜੁਲਾਈ ਨੂੰ ਮੁੱਖ ਸਮਾਗਮ ਹੋਣਗੇ ਅਤੇ ਬੱਚਿਆਂ ਦੇ ਗੁਰਮਤਿ ਪ੍ਰਸ਼ਨ ਉੱਤਰ ਮੁਕਾਬਲੇ ਕਰਵਾਏ ਜਾਣਗੇ ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ ।ਗੁਰਮਤਿ ਕਲਾਸਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਅਤੇ ਸੰਗਤ ਨੂੰ ਸਨਮਾਨ ਚਿੰਨ੍ਹ ਅਤੇ ਗਿਫਟ ਦਿੱਤੇ ਜਾਣਗੇ ਪਹਿਲੇ ਦੂਜੇ ਤੀਜੇ ਸਥਾਨ ਤੇ ਆਉਣ ਵਾਲੀਆਂ ਟੀਮਾਂ ਨੂੰ ਸ਼ੀਲਡਾਂ ਅਤੇ ਨਗਦ ਇਨਾਮ ਦਿੱਤੇ ਜਾਣਗੇ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਨਜ਼ਰਾਨਾ ਟੀਵੀ ਤੇ ਕੀਤਾ ਜਾਵੇਗਾ
Author: Gurbhej Singh Anandpuri
ਮੁੱਖ ਸੰਪਾਦਕ