ਬਾਘਾ ਪੁਰਾਣਾ,17 ਜਨਵਰੀ (ਰਾਜਿੰਦਰ ਸਿੰਘ ਕੋਟਲਾ):ਜਦੋਂ ਦੀ ਹਲਕਾ ਬਾਘਾ ਪੁਰਾਣਾ ਤੋਂ ਮੌਜੂਦਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਹਾਈਕਮਾਂਡ ਨੇ ਟਿਕਟ ਦਿੱਤੀ ਹੈ, ਉਦੋਂ ਤੋਂ ਹਲਕਾ ਬਾਘਾ ਪੁਰਾਣਾ ਵਾਸੀਆਂ ਦੀ ਖੁਸ਼ੀ ਦਾ ਕੋਈ ਟਿਕਾਣਾ ਨੀ ਰਿਹਾ, ਕਿਉਂਕਿ ਹਲਕਾ ਵਾਸੀ ਸਮਝਦੇ ਹਨ ਵਿਧਾਇਕ ਦਰਸ਼ਨ ਸਿੰਘ ਬਰਾੜ ਵਰਗੇ ਨਿਧੜਕ ਆਗੂ ਤੋਂ ਬਿਨਾਂ ਹਲਕਾ ਬਾਘਾ ਪੁਰਾਣਾ ਨੂੰ ਕੋਈ ਅਜਿਹਾ ਨਿਧੜਕ ਆਗੂ ਨਹੀਂ ਮਿਲ ਸਕਦਾ, ਕਿਉਂਕਿ ਹਲਕਾ ਬਾਘਾ ਪੁਰਾਣਾ ਵਾਸੀਆਂ ਨੂੰ ਵਿਧਾਇਕ ਦਰਸ਼ਨ ਸਿੰਘ ਬਰਾੜ ਬਹੁਤ ਹੀ ਨੇੜਿਓਂ ਜਾਣਦੇ ਹਨ ਅਤੇ ਬਾਘਾ ਪੁਰਾਣਾ ਵਾਸੀਆਂ ਦੇ ਦਿਲਾਂ ਦੇ ਬਹੁਤ ਨੇੜੇ ਹੈ ਅਤੇ ਬਰਾੜ ਸਮਰਥਕਾਂ ਨੇ ਇਹ ਵੀ ਕਿਹਾ ਕਿ ਲੋਕਾਂ ਦੀ ਪੁਕਾਰ ਹੈ ਕਿ ਇਸ ਵਾਰ ਫੇਰ ਬਰਾੜ ।ਹਲਕਾ ਬਾਘਾ ਪੁਰਾਣਾ ਤੋਂ ਵਿਧਾਇਕ ਬਣ ਕੇ ਬਾਘਾ ਪੁਰਾਣਾ ਵਾਸੀਆਂ ਦੀ ਸੇਵਾ ਕਰਨ ਵਿਚ ਸਮਰੱਥਵਾਨ ਹਨ।
ਟਿਕਟ ਮਿਲਣ ਦੀ ਖੁਸ਼ੀ ਵਿਚ ਸਮਰਥਕਾਂ ਵੱਲੋਂ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦਾ ਜਿੱਥੇ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ, ਉਥੇ ਹੀ ਢੋਲ ’ਤੇ ਭੰਗੜੇ ਪਾ ਕੇ ਵਿਰੋਧੀਆਂ ਨੂੰ ਕੰਬਣੀ ਛੇੜ ਰਹੇ ਹਨ। ਕਾਂਗਰਸ ਪਾਰਟੀ ਦੇ ਜ਼ਿਲਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਅਤੇ ਬਲਾਕ ਕਾਂਗਰਸ ਦੇ ਯੁੂਥ ਪ੍ਰਧਾਨ ਮਨਵੀਰ ਸਿੰਘ ਬਰਾੜ ਵੱਲੋਂ ਹਲਕੇ ਵਿਚ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਹੱਕ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਲੋਕਾਂ ਵੱਲੋਂ ਮਿਲ ਰਹੇ ਵੱਡੇ ਹੁੰਗਾਰੇ ਇਸ ਗੱਲ ਦਾ ਸਬੂਤ ਹੈ ਕਿ ਲੋਕ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਹੀ ਹਲਕਾ ਬਾਘਾ ਪੁਰਾਣਾ ਤੋਂ ਦੁਬਾਰਾ ਆਪਣੇ ਮੁੱਖ ਸੇਵਾਦਾਰ ਦੇਖਣਾ ਚਾਹੁੰਦੇ ਹਨ। ਮੀਟਿੰਗ ਦੌਰਾਨ ਕਮਲਜੀਤ ਸਿੰਘ ਬਰਾੜ ਅਤੇ ਮਨਵੀਰ ਸਿੰਘ ਬਰਾੜ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਕਿਸੇ ਤਰ੍ਹਾਂ ਦੀ ਖੜੋਤ ਨਹੀਂ ਆਉਣ ਦਿੱਤੀ ਗਈ, ਜਿਸ ਸਦਕਾ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਨੇਪਰੇ ਚੜ੍ਹੇ ਹਨ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਦਰਸ਼ਨ ਸਿੰਘ ਬਰਾੜ ਵੱਲੋਂ ਪਿੰਡਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਵਿਕਾਸ ਕਾਰਜਾਂ ਨੂੰ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੂਰਾ ਕੀਤਾ ਗਿਆ ਅਤੇ ਪਿੰਡ ਵਾਸੀਆਂ ਨੂੰ ਵੱਡੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਅਤੇ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਕਿਸੇ ਤਰ੍ਹਾਂ ਫੰਡਾਂ ਦੀ ਘਾਟ ਨਹੀਂ ਰਹਿਣ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਹਰ ਵਰਗ ਨੂੰ ਸਹੂਲਤਾਂ ਅਤੇ ਰਿਆਤਾਂ ਦਿੱਤੀਆਂ ਗਈਆਂ ਹਨ, ਜਿਥੇ ਸਾਡੀ ਸਰਕਾਰ ਵੱਲੋਂ 2 ਕਿਲੋ ਵਾਟ ਤੱਕ ਬਿਜਲੀ ਦੇ ਬਕਾਇਆ ਬਿੱਲ ਮੁਆਫ ਕੀਤੇ ਗਏ ਹਨ, ਉਥੇ ਹੀ ਵਾਟਰ ਸਪਲਾਈ ਦੇ ਬਕਾਇਆ ਬਿੱਲ ਵੀ ਮਾਫ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਲਾਲ ਲਕੀਰ ਵਾਲੇ ਮਕਾਨ ਮਾਲਕਾਂ ਨੂੰ ਉਨ੍ਹਾਂ ਦੇ ਮਾਲਕਾਨਾ ਹੱਕ ਦਿੱਤੇ ਗਏ ਹਨ ਅਤੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ। ਅੰਤ ਵਿਚ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਸਿਰਫ਼ ਹਲਕਾ ਬਾਘਾ ਪੁਰਾਣਾ ਤੋਂ ਹੀ ਨਹੀਂ ਸਗੋਂ ਮੋਗਾ ਜ਼ਿਲੇ ਦੀਆਂ ਚਾਰੋਂ ਵਿਧਾਨ ਸੀਟਾਂ ਸ਼ਾਨੌ-ਸ਼ੌਕਤ ਨਾਲ ਜਿੱਤਾਂਗੇ ਅਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦੇ ਸਭ ਭਰਮ-ਭੁਲੇਖੇ ਦੂਰ ਹੋ ਜਾਣਗੇ।
Author: Gurbhej Singh Anandpuri
ਮੁੱਖ ਸੰਪਾਦਕ