ਸ਼ਾਹਪੁਰਕੰਡੀ 19 ਜਨਵਰੀ ( ਜੰਡੀਰ ) ਧਾਰਕਲਾਂ ਵਿਖੇ ਸਰਦਾਰ ਮੰਗਲ ਸਿੰਘ ਨੇ ਬਤੌਰ ਡੀ ਐੱਸ ਪੀ ਧਾਰਕਲਾਂ ਦਾ ਪਦ ਭਾਰ ਸੰਭਾਲ ਲਿਆ ਹੈ ਜਾਣਕਾਰੀ ਦਿੰਦੇ ਹੋਏ ਸਰਦਾਰ ਮੰਗਲ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਵਿੱਚ ਬਤੌਰ ਡੀਐਸਪੀ ਆਪਣੀਆਂ ਸੇਵਾਵਾਂ ਦੇ ਰਹੇ ਸਨ ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਉਨ੍ਹਾਂ ਨੂੰ ਧਾਰ ਕਲਾਂ ਵਿਖੇ ਤੈਨਾਤ ਕੀਤਾ ਗਿਆ ਹੈ ਅੱਗੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ ਤੇ ਸੁੱਟੀ ਗਈ ਹੈ ਉਹ ਉਸ ਨੂੰ ਪੂਰੀ ਈਮਾਨਦਾਰੀ ਅਤੇ ਨਿਸ਼ਟਾ ਨਾਲ ਨਿਭਾਉਣਗੇ ਉਨ੍ਹਾਂ ਆਪਣੇ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਈ ਵੀ ਵਿਅਕਤੀ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲਵੇ ਅਤੇ ਕਾਨੂੰਨੀ ਵਿਵਸਥਾ ਬਣਾਈ ਰੱਖਣ ਵਿੱਚ ਪੁਲੀਸ ਪ੍ਰਸ਼ਾਸਨ ਦਾ ਸਹਿਯੋਗ ਕਰੇ ਉਨ੍ਹਾਂ ਕਿਹਾ ਕਿ ਜੇਕਰ ਕਦੀ ਕਿਸੇ ਵਿਅਕਤੀ ਨੂੰ ਪੁਲੀਸ ਪ੍ਰਸ਼ਾਸਨ ਦੀ ਕਿਸੇ ਵੀ ਤਰ੍ਹਾਂ ਨਾਲ ਲੋੜ ਹੋਵੇ ਤਾਂ ਉਹ ਸਬੰਧਿਤ ਪੁਲੀਸ ਨਾਲ ਕਿਸੇ ਵੀ ਸਮੇਂ ਸੰਪਰਕ ਕਰ ਸਕਦਾ ਹੈ ਅਤੇ ਜਦੋਂ ਵੀ ਕਿਸੇ ਨੂੰ ਉਨ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਉਹ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦਾ ਹੈ ਉਨ੍ਹਾਂ ਲੋਕਾਂ ਨੂੰ ਹਿਦਾਇਤ ਕਰਦੇ ਹੋਏ ਕਿਹਾ ਕਿ ਕਿਸੇ ਵੀ ਤਰ੍ਹਾਂ ਨਾਲ ਕਾਨੂੰਨ ਦੀ ਉਲੰਘਣਾ ਨਾ ਕੀਤੀ ਜਾਵੇ ਜੇਕਰ ਕੋਈ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ