ਬਾਘਾ ਪੁਰਾਣਾ 26 ਜਨਵਰੀ (ਰਾਜਿੰਦਰ ਸਿੰਘ ਕੋਟਲਾ) ਜ਼ਿਲਾ ਕਾਂਗਰਸ ਕਮੇਟੀ ਮੋਗਾ ਦੇ ਜ਼ਿਲਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਸਿੱਖਰਾਂ ’ਤੇ ਪਹੁੰਚਾ ਦਿੱਤਾ ਹੈ। ਹਲਕੇ ਵਿਚ ਜਿੱਥੇ ਕਿਤੇ ਵੀ ਕਮਲਜੀਤ ਸਿੰਘ ਬਰਾੜ ਵੱਲੋਂ ਚੋਣ ਮੀਟਿੰਗ ਕੀਤੀ ਜਾਂਦੀ ਹੈ ਤਾਂ ਲੋਕ ਕਾਫ਼ਲੇ ਬੰਨ ਕੇ ਕਮਲਜੀਤ ਸਿੰਘ ਬਰਾੜ ਦੇ ਨਾਲ-ਨਾਲ ਚੋਣ ਪ੍ਰਚਾਰ ਕਰਨ ਲਈ ਲੋਕ ਤੁਰ ਪੈਂਦੇ ਹਨ। ਅੱਜ ਵੀ ਇੱਥੋਂ ਨੇੜਲੇ ਪਿੰਡ ਕੋਟਲਾ ਰਾਏਕੇ ਵਿਖੇ ਕਮਲਜੀਤ ਸਿੰਘ ਬਰਾੜ ਵੱਲੋਂ ਚੋਣ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿਚ ਬਰਾੜ ਪਰਿਵਾਰ ਨੂੰ ਲੋਕਾਂ ਵੱਲੋਂ ਵੱਡਾ ਸਮਰਥਨ ਕਰਦਿਆਂ ਕਿਹਾ ਕਿ ਉਹ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਿੰਡ ਵਿਚੋਂ ਵੱਡੀ ਲੀਡ ਦਿਵਾ ਕੇ ਆਪਣਾ ਦੁਬਾਰਾ ਵਿਧਾਇਕ ਚੁਨਣਗੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਕਮਲਜੀਤ ਸਿੰਘ ਬਰਾੜ ਨੂੰ ਲੱਡੂਆਂ ਨਾਲ ਵੀ ਤੋਲਿਆ ਗਿਆ।
ਕਮਲਜੀਤ ਸਿੰਘ ਬਰਾੜ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਪਿਆਰ ਮੈਂਨੂੰ ਅਤੇ ਮੇਰੇ ਪਰਿਵਾਰ ਨੂੰ ਤੁਸੀਂ ਦੇ ਰਹੇ ਹੋ, ਉਸ ਨੂੰ ਬਰਾੜ ਪਰਿਵਾਰ ਕਦੇ ਵੀ ਨਹੀਂ ਭੁੱਲੇਗਾ। ਕਮਲਜੀਤ ਸਿੰਘ ਬਰਾੜ ਨੇ ਪਿੰਡ ਵਾਸੀਆਂ ਨੂੰ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਹੱਕ ਵਿਚ ਫਤਵਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿਚ ਫਿਰ ਕਾਂਗਰਸ ਦੀ ਸਰਕਾਰ ਬਣ ਰਹੀ ਹੈ ਅਤੇ ਤੁਸੀਂ ਵੀ ਵਿਧਾਇਕ ਬਰਾੜ ਨੂੰ ਆਪਣੀ ਇਕ ਇਕ ਵੋਟ ਪਾ ਕੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਕਾਮਯਾਬ ਬਣਾਓ। ਉਨਾਂ ਕਿਹਾਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਲੋਕ ਪਹਿਲਾਂ 10 ਸਾਲ ਦੇ ਦੌਰਾਨ ਪਰਖ ਚੁੱਕੇ ਹਨ ਅਤੇ ਹਲਕਾ ਵਾਸੀ ਕਦੇ ਨਹੀਂ ਚਾਹੁਣਗੇ ਕਿ ਦੁਬਾਰਾ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਵੇ ਅਤੇ ਆਪ ਪਾਰਟੀ ਦਾ ਪੰਜਾਬ ਵਿਚ ਕੋਈ ਵਜੂਦ ਨਹੀਂ ਹੈ। ਇਸ ਲਈ ਪੰਜਾਬ ਵਾਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰੰਨੀ ਵੱਲੋਂ ਲਏ ਇਤਿਹਾਸਕ ਫੈਸਲਿਆਂ ਤੋਂ ਹਰ ਵਰਗ ਖੁਸ਼ ਹੈ।ਇਸ ਲਈ ਲੋਕ ਦੁਬਾਰਾ ਪੰਜਾਬ ਵਿਚ ਕਾਂਗਰਸ ਸਰਕਾਰ ਲਿਆਉਣ ਲਈ ਕਾਹਲੇ ਪਏ ਹੋਏ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ