ਅੰਮਿ੍ਤਸਰ ਸਾਹਿਬ/ 27 ਜਨਵਰੀ (ਰਾਜਿੰਦਰ ਸਿੰਘ ਕੋਟਲਾ/ਸੁੱਖੀ)ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਦਿਨ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਤੋਂ ਪ੍ਰਾਰੰਭ ਹੋ ਕੇ ਗੁ:ਸ਼ਹੀਦਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਅੰਮਿ੍ਤਸਰ ਸਾਹਿਬ ਵਿਖੇ ਸੰਪੂਰਣ ਹੋਇਆ। ਇੱਕ ਸੁੰਦਰ ਪਾਲਕੀ ਜੋ ਬਹੁਤ ਹੀ ਸੁੰਦਰ ਫੁੱਲਾਂ ਨਾਲ ਸਜਾਈ ਗਈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਸੋਬਿਤ ਸਨ ਜਿਸ ਦੀ ਗੁਰੂ ਸਾਹਿਬ ਜੀ ਦੇ ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀ ਅਗਵਾਈ ਕਰ ਰਹੇ ਸਨ ਅਤੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਸੁਣਾ ਕੇ ਸੰਗਤਾਂ ਨਿਹਾਲ ਕਰ ਰਹੇ ਸਨ ਨਗਰ ਕੀਰਤਨ ਵਿੱਚ ਦੇਸ ਵਿਦੇਸ਼ ਤੋਂ ਹਜਾਰਾਂ ਦੀ ਗਿਣਤੀ ਵਿੱਚ ਗੁਰੂ ਕੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਸੋ੍ਮਣੀ ਗਤਕਾ ਅਖਾੜਾ ਗੁਰਦੁਆਰਾ ਰਾਮਸਰ ਸਾਹਿਬ ਰਜਿ: ਅੰਮਿ੍ਤਸਰ ਸਾਹਿਬ ਦੇ ਜੱਥੇ ਦੇ ਸਿੰਘਾਂ ਨੇ ਗਤਕੇਬਾਜ਼ੀ ਦੇ ਜੌਹਰ ਵਿਖਾਏ।