ਕੈੰਮਬ੍ਰਿਜ 4 ਫਰਵਰੀ ( ਭਾਈ ਜੈਦੀਪ ਸਿੰਘ ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਕੈਮਬ੍ਰਿਜ ਵਿਖ਼ੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ! ਦੀਵਾਨਾਂ ਦੀ ਆਰੰਭਤਾ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਉਪਰੰਤ ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਸਤਨਾਮ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਭਾਈ ਰਾਜਪਾਲ ਸਿੰਘ ਵਲੋਂ ਕਵਿਤਾ ਰਾਹੀਂ ਹਾਜ਼ਰੀ ਭਰੀ ਗਈ,, ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੈਦੀਪ ਸਿੰਘ ਫਗਵਾੜਾ ਵਾਲਿਆਂ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਦੇ ਪ੍ਰਸੰਗ ਸੰਗਤਾਂ ਨਾਲ ਸਾਂਝਾ ਕਰਦੇ ਹੋਏ ਕਿਹਾ ਕੇ ਬਾਬਾ ਦੀਪ ਸਿੰਘ ਜੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ ਸਿੱਖ ਕਿਵੇਂ ਆਪਣੇ ਗੁਰਧਾਮਾਂ ਦੀ ਰਾਖੀ ਆਪਣੀ ਜਾਨ ਦੀ ਬਾਜੀ ਲਗਾ ਕੇ ਵੀ ਕਰਦਾ ਹੈ ਇਹ ਪੂਰਨਾ ਬਾਬਾ ਦੀਪ ਸਿੰਘ ਜੀ ਸਾਡੇ ਲਈ ਪਾ ਕੇ ਗਏ ਹਨ /ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁੱਖਵਿੰਦਰ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ ਅਤੇ ਸੰਗਤਾਂ ਨੂੰ ਕਿਹਾ ਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਯਤਨ ਕੀਤਾ ਜਾਂਦਾ ਹੈ ਕੇ ਗੁਰੂ ਸਾਹਿਬਾਨ ਭਗਤਾਂ ਅਤੇ ਸ਼ਹੀਦਾਂ ਦੇ ਦਿਹਾੜੇ ਸ਼ਰਧਾ ਪਿਆਰ ਨਾਲ ਮਨਾਏ ਜਾਣ, ਉਹਨਾਂ ਨੇ ਸਮੁੱਚੇ ਪ੍ਰਬੰਧ ਵਲੋਂ ਜੱਥੇਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ
Author: Gurbhej Singh Anandpuri
ਮੁੱਖ ਸੰਪਾਦਕ