ਭੋਗਪੁਰ10 ਫ਼ਰਵਰੀ (ਸੁਖਵਿੰਦਰ ਜੰਡੀਰ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਬਲਿੰਦਰ ਸਿੰਘ ਬੋਲੀਨਾ ਦੇ ਪਿਤਾ ਸ੍ਰੀ ਸਵਿੰਦਰ ਸਿੰਘ ਬੋਲੀਨਾ ਦੀ ਅੰਤਮ ਅਰਦਾਸ ਮੌਕੇ ਓਨਾ ਦੇ ਗ੍ਰਹਿ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਪ੍ਰਭੂ ਚਰਨਾ ਨਾਲ ਜੋੜਨਾ ਕੀਤਾ,ਅਤੇ ਗ੍ਰੰਥੀ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਵਿਸ਼ੇਸ਼ ਤੌਰ ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਬੋਲਦੇ ਹੋਏ ਕਿਹਾ ਕਿ ਸਵਿੰਦਰ ਸਿੰਘ ਬੋਲੀਨਾ ਬਹੁਤ ਹੀ ਨੇਕ ਅਤੇ ਇਮਾਨਦਾਰ ਇਨਸਾਨ ਸਨ। ਉਨ੍ਹਾਂ ਕਿਹਾ ਸਵਿੰਦਰ ਬੋਲੀਨਾ ਦਾ ਵਿਛੋੜਾ ਬਹੁਤ ਵੱਡਾ ਘਾਟਾ ਹੈ ,ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਹਰਬਲਿੰਦਰ ਸਿੰਘ ਬੋਲੀੰਨਾ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਅਤੇ ਹੋਰ ਉਨ੍ਹਾਂ ਦੇ ਨਾਲ ਵੱਖ ਵੱਖ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ।