ਭੋਗਪੁਰ 18 ਫਰਵਰੀ ( ਸੁਖਵਿੰਦਰ ਜੰਡੀਰ ) ਸ੍ਰੀ ਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ ਭੋਗਪੁਰ ਦੇ ਰਵੀਦਾਸ ਗੁਰਦੁਆਰਾ ਵਾਰਡ ਨੰਬਰ 6 ਵਿੱਚ ਸ਼ਰਧਾ ਤੇ ਭਾਵਨਾ ਦੇ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ ਵੱਖ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਰਾਗੀ ਸਿੰਘਾਂ ਵਲੋਂ ਸ੍ਰੀ ਰਵਿਦਾਸ ਜੀ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬੀਬੀ ਬਲਬੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਇਸ ਮੋਕੇ ਤੇੇ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰ ਸਨ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ