ਭੋਗਪੁਰ 18 ਫਰਵਰੀ ( ਸੁਖਵਿੰਦਰ ਜੰਡੀਰ ) ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿਚ ਭੋਗਪੁਰ ਦੇ ਰਵਿਦਾਸ ਗੁਰਦੁਆਰਾ ਸਾਹਿਬ ਵਾਰਡ ਨੰਬਰ 6 ਤੋਂ ਨਗਰ ਕੀਰਤਨ ਸਜਾਏ ਗਏ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਏ ਗਏ । ਪੰਜ ਪਿਆਰੇ ਸਾਹਿਬਾਨਾਂ ਵੱਲੋਂ ਨਗਰ ਕੀਰਤਨ ਦੀ ਅਗਵਾਈ ਕੀਤੀ ਗਈ।ਇਹ ਨਗਰ ਕੀਰਤਨ ਭੋਗਪੁਰ ਦੇ ਵੱਖ ਵੱਖ ਇਲਾਕੇ ਦੇ ਵਿਚੋਂ ਦੀ ਹੂੰਦਾ ਹੋਇਆ ਵਾਪਸ ਆਪਣੇ ਸਥਾਨ ਗੁਰਦੁਆਰਾ ਸਾਹਿਬ ਵਿਖੇ ਪ੍ਰਤਿਆ।ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।ਅਤੇ ਵੱਖ ਵੱਖ ਥਾਵਾਂ ਤੇ ਲੰਗਰ ਵੀ ਲਗਾਏ ਗਏ