
ਫਗਵਾੜਾ 3 ਜੁਲਾਈ (ਨਜ਼ਰਾਨਾ ਨਿਊਜ਼ ਨੈੱਟਵਰਕ )ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦਾ ਇਨਸਾਫ ਲੈਣ ਲਈ ਇੱਕ ਜੁਲਾਈ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਹਮਖਿਆਲੀ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਬਰਗਾੜੀ ਵਿਖੇ ਵਿਸ਼ਾਲ ਇਨਸਾਫ ਮੋਰਚਾ ਆਰੰਭ ਕੀਤਾ ਜਾਣਾ ਸੀ ਪਰ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਪੁਲਸ ਵੱਲੋਂ ਸਰਦਾਰ ਸਿਮਰਨਜੀਤ ਸਿੰਘ ਮਾਨ ਸਮੇਤ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸਿੱਖ ਸੰਗਤਾਂ ਨੂੰ ਗ੍ਰਿਫ਼ਤਾਰ ਕਰਨ ਦਾ ਅੱਜ ਜਿੱਥੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਗਟ ਕਰ ਕੇ ਵਿਰੋਧ ਜਤਾਇਆ ਜਾ ਰਿਹਾ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਦੋਆਬਾ ਜ਼ੋਨ ਦੇ ਇੰਚਾਰਜ ਜਥੇਦਾਰ ਰਜਿੰਦਰ ਸਿੰਘ ਫੌਜੀ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਵੱਲੋਂ ਕੀਤੀ ਗਈ ਗ਼ੈਰ ਸੰਵਿਧਾਨਕ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਕ ਭਾਰਤ ਵਿੱਚ ਹਰ ਇੱਕ ਨਾਗਰਿਕ ਨੂੰ ਆਪਣੀ ਗੱਲ ਕਹਿਣ ਦਾ ਪੂਰਾ ਅਧਿਕਾਰ ਹੈ ਪਰ ਸੂਬਾ ਸਰਕਾਰ ਅਕਾਲੀ ਦਲ ਨਾਲ ਅੰਦਰਖਾਤੇ ਮਿਲੀਭੁਗਤ ਦੇ ਚੱਲਦਿਆਂ ਗ਼ੈਰਕਾਨੂੰਨੀ ਢੰਗ ਨਾਲ ਸਿੱਖ ਕੌਮ ਦੇ ਜਰਨੈਲ ਸ ਸਿਮਰਨਜੀਤ ਸਿੰਘ ਮਾਨ ਸਮੇਤ ਸਿੱਖ ਸੰਗਤਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕ ਕੇ ਸੰਵਿਧਾਨ ਅਨੁਸਾਰ ਮੇਰੇ ਅਧਿਕਾਰਾਂ ਨੂੰ ਖੋਹ ਰਹੀ ਹੈ ਜਿਸ ਨੂੰ ਹਰਗਿਜ਼ ਬਰਖਾਸਤ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਅਤੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਦੇ ਇਸ ਜ਼ੁਲਮ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ ਉਨ੍ਹਾਂ ਗੱਲਬਾਤ ਕਰਦਿਆਂ ਕਿ ਪਿੰਡ ਜਵਾਹਰ ਸਿੰਘ ਵਾਲਾ ਵਿੱਚ ਛੇ ਸਾਲ ਪਹਿਲਾਂ ਵਾਪਰੇ ਗੋਲੀ ਕਾਂਡ ਗੋਲੀਕਾਂਡ ਦਾ ਸੋਗ ਦਿਵਸ ਮਨਾਉਣ ਸਮੇਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਇਸ ਕਾਂਡ ਦਾ ਤੀਹ ਜੂਨ ਤੱਕ ਸਿੱਖ ਕੌਮ ਨੂੰ ਇਨਸਾਫ਼ ਦੇਣ ਵਾਸਤੇ ਅਲਟੀਮੇਟਮ ਦਿੱਤਾ ਗਿਆ ਸੀ ਅਤੇ ਨਾਲ ਹੀ ਇੱਕ ਜੁਲਾਈ ਤੋਂ ਬਰਗਾੜੀ ਵਿਖੇ ਮੋਰਚਾ ਲਗਾਉਣ ਦਾ ਐਲਾਨ ਵੀ ਕੀਤਾ ਗਿਆ ਸੀ ਪਰ ਸਰਕਾਰ ਨੇ ਪੁਲਿਸ ਦੀ ਮਦਦ ਨਾਲ ਇਹ ਜੋ ਗ਼ੈਰ ਜ਼ਿੰਮੇਵਾਰਾਨਾ ਕਾਰਨਾਮਾ ਕੀਤਾ ਹੈ ਇਹ ਸਰਾਸਰ ਧੱਕਾ ਅਤੇ ਗੈਰ ਸੰਵਿਧਾਨਕ ਹੈ ਜੋ ਕਿ ਬਰਦਾਸ਼ਤ ਤੋਂ ਬਾਹਰ ਹੈ ਉਨ੍ਹਾਂ ਸੂਬਾ ਸਰਕਾਰ ਨੂੰ ਕਿਹਾ ਕਿ ਆਪਣਾ ਅੜੀਅਲ ਰਵੱਈਆ ਛੱਡ ਕੇ ਸਿੱਖ ਕੌਮ ਨੂੰ ਇਸ ਮੰਦਭਾਗੇ ਕਾਂਡ ਦਾ ਇਨਸਾਫ ਦਿੱਤਾ ਜਾਵੇ