ਸ਼ਾਹਪੁਰ ਕੰਢੀ 22 ਫਰਵਰੀ (ਸੁਖਵਿੰਦਰ ਜੰਡੀਰ )-ਮੰਗਲਵਾਰ ਨੂੰ ਡਿਸਟ੍ਰਿਕ ਚਾਈਲਡ ਪ੍ਰੋਟੈਕਸ਼ਨ ਡਿਪਾਰਟਮੇਂਟ ਅਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਪਠਾਨਕੋਟ ਵੱਲੋਂ ਸਾਂਝੇ ਤੌਰ ਤੇ ਡਿਫੈਂਸ ਰੋਡ ਤੇ ਨਾਕਾ ਲਗਾਇਆ ਗਿਆ ਇਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਸਟ੍ਰਿਕ ਚਾਈਲਡ ਪ੍ਰੋਟੈਕਸ਼ਨ ਡਿਪਾਰਟਮੈਂਟ ਦੇ ਲੀਗਲ ਅਧਿਕਾਰੀ ਗੌਰਵ ਸ਼ਰਮਾ ਅਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐੱਸ ਆਈ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਅੱਜ ਡਿਸਟ੍ਰਿਕ ਚਾਈਲਡ ਪ੍ਰੋਟੈਕਸ਼ਨ ਡਿਪਾਰਟਮੇਂਟ ਅਤੇ ਟ੍ਰੈਫਿਕ ਪੁਲੀਸ ਵੱਲੋਂ ਸਾਂਝੇ ਤੌਰ ਤੇ ਡਿਫੈਂਸ ਰੋਡ ਤੇ ਨਾਕਾ ਲਗਾਇਆ ਗਿਆ ਹੈ ਅਤੇ ਸਕੂਲਾਂ ਵਿੱਚ ਜਾ ਕੇ ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ ਹੈ ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਜਿਨ੍ਹਾਂ ਵਾਹਨਾਂ ਵਿਚ ਓਵਰਲੋਡ ਵਿਦਿਆਰਥੀ ਬਿਠਾਏ ਗਏ ਸਨ ਅਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਨ੍ਹਾਂ ਵਾਹਨਾਂ ਵਿੱਚ ਸੀਸੀਟੀਵੀ ਕੈਮਰੇ ਅਤੇ ਹੋਰ ਜ਼ਰੂਰੀ ਸਾਮਾਨ ਨਹੀਂ ਲਗਾਇਆ ਗਿਆ ਸੀ ਅਜਿਹੇ ਲਗਪਗ ਦੱਸ ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਹਨ ਅੱਗੇ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਲੀਸ ਕਿਸੇ ਵੀ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਇਸ ਤਰ੍ਹਾਂ ਨਾਲ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਤੇ ਸ਼ਿਕੰਜਾ ਕੱਸਿਆ ਜਾਵੇਗਾ ਇਸ ਮੌਕੇ ਉਥੇ ਹੋਰ ਲੋਕ ਵੀ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ