ਸ਼ਾਹਪੁਰਕੰਢੀ 23 ਫਰਵਰੀ ( ਸੁਖਵਿੰਦਰ ਜੰਡੀਰ )- ਭਾਵੇਂ ਪੁਲੀਸ ਪ੍ਰਸ਼ਾਸਨ ਵੱਲੋਂ ਆਪਣੀ ਮੁਸਤੈਦੀ ਦਿਖਾਉਂਦੇ ਹੋਏ ਲੁੱਟ ਖੋਹ ਚੋਰ ਬਾਜ਼ਾਰੀ ਕਰਨ ਵਾਲਿਆਂ ਉਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਇਲਾਕੇ ਵਿੱਚੋਂ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈਂਦੀਆਂ ਅਜਿਹੀ ਇਕ ਘਟਨਾ ਟਾਕੀ ਦੌਲਤਪੁਰ ਵਿਖੇ ਦਿਨ ਦਿਹਾੜੇ ਦੇਖਣ ਨੂੰ ਮਿਲੀ ਜਦੋਂ ਟਾਕੀ ਦੌਲਤਪੁਰ ਵਿੱਚ ਇੱਕ ਘਰ ਵਿੱਚ ਦਿਨ ਦਿਹਾੜੇ ਚੋਰ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਪਰ ਚੋਰੀ ਕਰਨ ਵਿੱਚ ਸਫ਼ਲ ਨਾ ਹੋ ਸਕਿਆ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਿਕ ਸੁਰੇਸ਼ ਨੇ ਦੱਸਿਆ ਕਿ ਉਹ ਅਤੇ ਉਸਦੀ ਪਤਨੀ ਰੋਜ਼ ਦੀ ਤਰ੍ਹਾਂ ਸਵੇਰ ਤੋਂ ਹੀ ਆਪਣੇ ਘਰ ਨੂੰ ਤਾਲਾ ਲਗਾ ਕੇ ਆਪਣੇ ਕੰਮਕਾਜ ਤੇ ਗਏ ਹੋਏ ਸਨ ਅਤੇ ਜਦੋਂ ਉਹ ਘਰ ਵਾਪਸ ਪਰਤੇ ਤਾਂ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਅੰਦਰ ਕੋਈ ਵਿਅਕਤੀ ਸੀ ਜਦੋਂ ਉਨ੍ਹਾਂ ਨੇ ਰੌਲਾ ਪਾਇਆ ਤਾਂ ਘਰ ਦੇ ਅੰਦਰੋਂ ਇੱਕ ਲੜਕਾ ਕੰਧ ਟੱਪ ਕੇ ਦੌੜਿਆ ਜਿਸਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਕਾਬੂ ਕੀਤਾ ਜਦੋਂ ਉਨ੍ਹਾਂ ਨੇ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਘਰ ਦਾ ਸਾਰਾ ਸਾਮਾਨ ਖਿੱਲਰਿਆ ਹੋਇਆ ਸੀ ਪਰ ਅਜੇ ਤਕ ਉਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਸੀ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਅਪੀਲ ਕੀਤੀ ਕਿ ਪੁਲੀਸ ਪ੍ਰਸ਼ਾਸਨ ਕਾਬੂ ਕੀਤੇ ਲੜਕੇ ਤੋਂ ਸਖ਼ਤੀ ਨਾਲ ਪੁੱਛਗਿੱਛ ਕਰੇ ਅਤੇ ਜੇਕਰ ਕੋਈ ਇਸ ਦਾ ਹੋਰ ਵੀ ਕੋਈ ਗਿਰੋਹ ਹੈ ਤਾਂ ਉਸ ਉੱਤੇ ਵੀ ਸ਼ਿਕੰਜਾ ਕੱਸੇ ਤਾਂ ਜੋ ਦਿਨ ਦਿਹਾੜੇ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਹੋਣ ਤੋਂ ਰੁਕ ਸਕਣ ਇਸ ਮੌਕੇ ਉਤੇ ਹੋਰ ਲੋਕ ਵੀ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ