ਸ਼ਾਹਪੁਰਕੰਢੀ 23 ਫਰਵਰੀ ( ਸੁਖਵਿੰਦਰ ਜੰਡੀਰ )-ਨਸ਼ਿਆਂ ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਵੱਖ ਵੱਖ ਢੰਗਾਂ ਨਾਲ ਇਨ੍ਹਾਂ ਨੂੰ ਰੋਕਣ ਦੇ ਯਤਨ ਕਰ ਰਿਹਾ ਹੈ ਜਿਸਦੇ ਚਲਦਿਆਂ ਅੱਜ ਸ਼ਾਹਪੁਰਕੰਡੀ ਵਿਖੇ ਰਣਜੀਤ ਸਾਗਰ ਡੈਮ ਜੁਗਿਆਲ ਕਾਲੋਨੀ ਦੇ ਸਰਕਾਰੀ ਹਸਪਤਾਲ ਦੀ ਸਿਹਤ ਵਿਭਾਗ ਦੀ ਟੀਮ ਨੇ ਡਾ ਡੀ ਐਨ ਚੌਧਰੀ ਦੀ ਦੇਖਰੇਖ ਹੇਠ ਜੁਗਿਆਲ ਕਾਲੋਨੀ ਅਤੇ ਨੇੜੇ ਤੇੜੇ ਦੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਅਤੇ ਤੰਬਾਕੂ ਅਤੇ ਨਸ਼ਾ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਜਾਣਕਾਰੀ ਦਿੰਦੇ ਹੋਏ ਡਾ ਡੀ ਐਨ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਆਪਣੀ ਟੀਮ ਨਾਲ ਇਲਾਕੇ ਦੇ ਵੱਖ ਵੱਖ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਤੰਬਾਕੂ ਅਤੇ ਨਸ਼ਾ ਵੇਚਣ ਵਾਲੇ ਦੁਕਾਨਦਾਰਾਂ ਤੇ ਸ਼ਿਕੰਜਾ ਕੱਸਿਆ ਗਿਆ ਹੈ ਉਨ੍ਹਾਂ ਨੇ ਦੱਸਿਆ ਕਿ ਲਗਪਗ ਗਿਆਰਾਂ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਹਨ ਜਿਨ੍ਹਾਂ ਵੱਲੋਂ ਤੰਬਾਕੂ ਅਤੇ ਨਸ਼ੀਲੀਆਂ ਵਸਤੂਆਂ ਵੇਚੀਆਂ ਜਾਂਦੀਆਂ ਸਨ ਉਨ੍ਹਾਂ ਨੇ ਦੱਸਿਆ ਕਿ ਇਸਦੇ ਨਾਲ ਹੀ ਦੁਕਾਨਦਾਰਾਂ ਨੂੰ ਹਦਾਇਤ ਵੀ ਕੀਤੀ ਗਈ ਹੈ ਕਿ ਜੇਕਰ ਮੁੜ ਕਿਸੇ ਦੁਕਾਨਦਾਰ ਵੱਲੋਂ ਤੰਬਾਕੂ ਜਾਂ ਅਜਿਹੀ ਨਸ਼ੀਲੀ ਵਸਤੂ ਦੀ ਵਿਕਰੀ ਕੀਤੀ ਗਈ ਤਾਂ ਉਸ ਉੱਤੇ ਬਣਦੀ ਕਾਰਵਾਈ ਕੀਤੀ ਜਾਏਗੀ ਇਸ ਮੌਕੇ ਉਨ੍ਹਾਂ ਨਾਲ ਪ੍ਰੀਤਮ ਸਿੰਘ ਗੁਰਿੰਦਰ ਸਿੰਘ ਦਰਸ਼ਨ ਸਿੰਘ ਪੈਸਕੋ ਸਟਾਫ਼ ਅਤੇ ਹੋਰ ਲੋਕ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ