43 Views
ਕਮੇਡੀਅਨ ਜਸਵਿੰਦਰ ਭੱਲਾ ਦੇ ਮੋਹਾਲੀ ਦੇ ਫੇਜ਼ 6 ‘ਚ ਸਥਿਤ ਘਰ ‘ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਵੱਲੋਂ ਜਸਵਿੰਦਰ ਭੱਲਾ ਦੀ ਮਾਂ ਨੂੰ ਬੰਧਕ ਬਣਾ ਕੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਜਿਸ ਚੋਰ ਨੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਉਹ ਘਰ ਦਾ ਹੀ ਨੌਕਰ ਸੀ। ਅਜੇ ਦੋ ਹਫਤੇ ਪਹਿਲਾਂ ਹੀ ਭੱਲਾ ਪਰਿਵਾਰ ਵੱਲੋਂ ਉਸ ਨੂੰ ਘਰ ‘ਚ ਨੌਕਰੀ ‘ਤੇ ਰੱਖਿਆ ਗਿਆ ਸੀ। ਜਿਸ ਨੌਕਰ ਨੂੰ ਉਨ੍ਹਾਂ ਨੇ ਰੱਖਿਆ ਸੀ ਉਸ ਨੂੰ ਭੱਲਾ ਪਰਿਵਾਰ ਨੇ ਪੁਰਾਣੇ ਨੌਕਰ ਦੇ ਕਹਿਣ ‘ਤੇ ਹੀ ਰੱਖਿਆ ਸੀ।
ਨੌਕਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਅਤੇ ਚੋਰਾਂ ਵੱਲੋਂ ਘਰ ਦਾ ਸਾਮਾਨ ਚੋਰੀ ਕਰਨ ਤੋਂ ਇਲਾਵਾ ਲਾਇਸੈਂਸੀ ਰਿਵਾਰਲਵਰ ਵੀ ਚੋਰੀ ਕਰ ਲਿਆ ਗਿਆ ਹੈ
Author: Gurbhej Singh Anandpuri
ਮੁੱਖ ਸੰਪਾਦਕ