ਕਪੂਰਥਲਾ / ਰੇਲ ਕੋਚ ਫੈਕਟਰੀ 25 ਮਾਰਚ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸੁਚੱਜੀ ਅਗਵਾਈ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਦੀ ਦੇਖ ਰੇਖ ਬੱਚਿਆਂ ਅੰਦਰ ਆਪਣੇ ਵਿਰਸੇ ਪ੍ਰਤੀ ਚੇਤੰਨਤਾ ਭਰਨ ਦੇ ਲਈ ਵਿਚ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਅੱਜ ਪੰਜਾਬ ਭਰ ਦੇ ਵੱਖ ਵੱਖ ਸਕੂਲਾਂ ਵਿੱਚ ਅੱਜ ਧਾਰਮਿਕ ਪ੍ਰੀਖਿਆ ਲਈ ਗਈ । ਰੇਲ ਕੋਚ ਫੈਕਟਰੀ ਕਪੂਰਥਲਾ ਦੇ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਦੇ ਪ੍ਰਿੰਸੀਪਲ ਮੈਡਮ ਪ੍ਰਦੀਪ ਮੋਗਾ ਦੇ ਸਹਿਯੋਗ ਨਾਲ ਇਹ ਧਾਰਮਿਕ ਪ੍ਰੀਖਿਆ ਲਈ ਗਈ । ਧਰਮ ਪ੍ਰਚਾਰ ਕਮੇਟੀ ਵੱਲੋਂ ਇਸ ਧਾਰਮਿਕ ਪ੍ਰੀਖਿਆ ਦੇ ਲਈ ਪ੍ਰੋ ਰਮਨਦੀਪ ਕੌਰ ਅਤੇ ਪ੍ਰਚਾਰਕ ਸਰਬਜੀਤ ਕੌਰ ਜੀ ਦੀ ਡਿਊਟੀ ਲਗਾਈ ਗਈ ਪ੍ਰਚਾਰਕ ਸਰਬਜੀਤ ਕੌਰ ਨੇ ਦੱਸਿਆ ਕਿ ਅੱਜ ਗੁਰਬਾਣੀ ਅਤੇ ਗੁਰ ਇਤਿਹਾਸ ਵਿਸ਼ੇ ਤੇ ਲਿਖਤੀ ਪੇਪਰ ਲਿਆ ਗਿਆ ਜਿਸ ਵਿਚ 31 ਵਿਦਿਆਰਥੀਆਂ ਨੇ ਭਾਗ ਲਿਆ ਇਸੇ ਤਰ੍ਹਾਂ ਕੱਲ੍ਹ ਨੂੰ ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਵਿਸ਼ੇ ਦਾ ਪੇਪਰ ਲਿਆ ਜਾਵੇਗਾ
Author: Gurbhej Singh Anandpuri
ਮੁੱਖ ਸੰਪਾਦਕ