ਅੰਮ੍ਰਿਤਸਰ 25 ਮਾਰਚ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸੇ ਦੌਰਾਨ ਅੱਜ ਕਾਰ ਸੇਵਾ ਵਾਲੇ ਮਹਾਂਪੁਰਖਾਂ ਨਾਲ ਵਿਸ਼ੇਸ਼ ਇਕੱਤਰਤਾ ਕਰਕੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਚੱਲਦੀਆਂ ਕਾਰ ਸੇਵਾਵਾਂ ਸਬੰਧੀ ਵਿਚਾਰਾਂ ਕੀਤੀਆਂ ਅਤੇ ਕੀਤੇ ਜਾ ਰਹੇ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੀ ਬੇਨਤੀ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਮਹਾਂਪੁਰਖਾਂ ਨੇ ਚੱਲ ਰਹੀਆਂ ਕਾਰ ਸੇਵਾਵਾਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਕੀਤੇ ਜਾ ਚੁੱਕੇ ਕਾਰਜਾਂ ਬਾਰੇ ਵੀ ਦੱਸਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਜ਼ਰੂਰੀ ਕਾਰਜ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤੇ ਜਾਣ, ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਵੀ ਕਿਹਾ ਕਿ ਉਹ ਵੱਧ ਤੋਂ ਵੱਧ ਕਾਰ ਸੇਵਾਵਾਂ ਵਿਚ ਸਹਿਯੋਗ ਕਰਨ ਅਤੇ ਕੀਤੇ ਜਾ ਰਹੇ ਕਾਰਜਾਂ ਦੀ ਰਿਪੋਰਟ ਸਮੇਂ ਸਮੇਂ ਦਫ਼ਤਰ ਨੂੰ ਭੇਜਦੇ ਰਹਿਣ। ਇਸ ਇਕੱਤਰਤਾ ਦੌਰਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਬਲਵਿੰਦਰ ਸਿੰਘ ਵੇਈਂਪੂਈਂ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਸ. ਪਰਮਜੀਤ ਸਿੰਘ ਖਾਲਸਾ ਬਰਨਾਲਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਭਗਤ ਸਿੰਘ, ਬਾਬਾ ਭਿੰਦਾ ਸਿੰਘ, ਬਾਬ ਸੁਬੇਗ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਤੇਜਿੰਦਰਪਾਲ ਸਿੰਘ, ਸ. ਪ੍ਰਿਤਪਾਲ ਸਿੰਘ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮਨਜੀਤ ਸਿੰਘ ਬੱਪੀਆਣਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਓਐਸਡੀ ਸ. ਸਤਬੀਰ ਸਿੰਘ ਧਾਮੀ ਆਦਿ ਸਮੇਤ ਵੱਡੀ ਗਿਣਤੀ ਵਿਚ ਕਾਰ ਸੇਵਾ ਵਾਲੇ ਮਹਾਂਪੁਰਖ ਹਾਜ਼ਰ ਸਨ।