ਭੁਲੱਥ 6 ਅਪ੍ਰੈਲ ( ਤਾਜੀਮਨੂਰ ਕੌਰ ) ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਰਾਇਪੁਰ ਪੀਰ ਬਖਸ਼ ਵਾਲਾ ਵਿਖੇ ਅੱਜ ਨਵੇਂ ਸੈਸ਼ਨ ਦੀ ਆਰੰਭਤਾ ਦੇ ਸਬੰਧ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ l ਸਹਿਜ ਪਾਠ ਦੇ ਭੋਗ ਪੈਣ ਉਪਰੰਤ ਬੱਚਿਆਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ ਉਪਰੰਤ ਅਕੈਡਮੀ ਦੀ ਹੈੱਡ ਗਰਲ ਹਰਮਨਜੋਤ ਕੌਰ ਅਤੇ ਸੂਰਬੀਰ ਸਿੰਘ ਵੱਲੋਂ ਬੱਚਿਆਂ ਨੂੰ ਨਵੇਂ ਸ਼ੁਰੂ ਹੋਏ ਸੈਸ਼ਨ ਦੀ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਉਹਨਾਂ ਦੀ ਅਕੈਡਮੀ ਪ੍ਰਤੀ ਅਤੇ ਆਪਣੀਂ ਪੜ੍ਹਾਈ ਪ੍ਰਤੀ ਜ਼ਿੰਮੇਵਾਰੀ ਤੋਂ ਜਾਣੂ ਕਰਵਾਇਆ ਗਿਆ l ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਜੀ ਨੇ ਬੱਚਿਆਂ ਨੂੰ ਨਵੇਂ ਸੈਸ਼ਨ ਦੀ ਵਧਾਈ ਦਿੰਦੇ ਹੋਏ ਸ਼ੁਰੂ ਹੋਏ ਸਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਅਕੈਡਮੀ ਵਿਚ ਨਵੇਂ ਸੈਸ਼ਨ ਦੇ ਦਾਖਲੇ ਸ਼ੁਰੂ ਹੋ ਚੁੱਕੇ ਹਨ ਅਤੇ ਇੱਥੇ ਬੱਚੇ ਦੀ ਐਡਮਿਸ਼ਨ ਸਿਰਫ਼ ਇੱਕ ਵਾਰ ਹੀ ਲਈ ਜਾਂਦੀ ਹੈ ਅਤੇ ਬਾਅਦ ਵਿੱਚ ਬੱਚਿਆਂ ਕੋਲੋਂ ਕਿਸੇ ਵੀ ਸਕੂਲ ਫੰਡ ਜਾਂ ਦਾਖਲੇ ਦੇ ਰੂਪ ਵਿਚ ਕੋਈ ਵੀ ਪੈਸਾ ਨਹੀਂ ਲਿਆ ਜਾਂਦਾ। ।ਉਹਨਾਂ ਦੱਸਿਆ ਕਿ ਅਕੈਡਮੀ ਵਿੱਚ ਬੱਚਿਆਂ ਨੂੰ ਮਿਆਰੀ ਵਿੱਦਿਆ ਦੇ ਨਾਲ-ਨਾਲ ਅਧਿਆਤਮਿਕ ਵਿੱਦਿਆ ਨਾਲ ਵੀ ਜੋੜਿਆ ਜਾਂਦਾ ਹੈ । ਅਕੈਡਮੀ ਵਿੱਚ ਰਹਿ ਕੇ ਬੱਚੇ ਸਾਦਾ ਜੀਵਨ ਬਤੀਤ ਕਰਦੇ ਹੋਏ ਉੱਚ ਸਿੱਖਿਆ ਪ੍ਰਾਪਤ ਕਰਦੇ ਹਨ । ਇੱਥੇ ਬੱਚਿਆਂ ਨੂੰ ਸੰਗੀਤ ਅਤੇ ਗਤਕੇ ਸਬੰਧੀ ਵੀ ਵਿੱਦਿਆ ਦਿੱਤੀ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਕੈਡਮੀ ਵੱਲੋਂ ਲੜਕੀਆਂ ਦੀ ਸਿੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਫੀਸ ਵਿਚ ਖਾਸ ਛੋਟ ਦਿੱਤੀ ਜਾਂਦੀ ਹੈ। ਇਸਦੇ ਨਾਲ ਹੀ ਉਹਨਾਂ ਨੇ ਬੜੀ ਖ਼ੁਸ਼ੀ ਨਾਲ਼ ਦੱਸਿਆ ਕਿ ਹਰ ਸਾਲ ਅਕੈਡਮੀ ਦੀ ਦਸਵੀਂ ਜਮਾਤ (C. B.S.E.) ਦਾ ਨਤੀਜਾ ਸੌ ਫੀਸਦੀ ਰਿਹਾ ਹੈ।ਉਹਨਾਂ ਨੇ ਇਹ ਵੀ ਵਿਸ਼ਵਾਸ਼ ਦੁਆਇਆ ਕਿ ਅਕੈਡਮੀ ਵਿਚ ਬੱਚਿਆਂ ਦੀ ਸਿੱਖਿਆ ਅਤੇ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ।
Author: Gurbhej Singh Anandpuri
ਮੁੱਖ ਸੰਪਾਦਕ